ਨਵੀਂ ਦਿੱਲੀ, 26 ਮਈ (ਪੰਜਾਬ ਮੇਲ)- ਦਿੱਲੀ ਤੋਂ ਵੈਨਕੂਵਰ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ (ਏਆਈ185) ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਤਕਨੀਕੀ ਖਰਾਬੀ ਕਾਰਨ ਦਿੱਲੀ ਹਵਾਈ ਅੱਡੇ ‘ਤੇ ਵਾਪਸ ਆ ਗਈ। ਜਹਾਜ਼ ਨੂੰ ਕਿਸ ਕਾਰਨ ਮੋੜਨਾ ਤੇ ਉਤਾਰਨਾ ਪਿਆ, ਇਸ ਦਾ ਤੁਰੰਤ ਪਤਾ ਨਹੀਂ ਲੱਗਿਆ। ਏਅਰ ਇੰਡੀਆ ਦੇ ਬੁਲਾਰੇ ਨੇ ਦੱਸਿਆ ਕਿ ਜਹਾਜ਼ ਦਿੱਲੀ ਹਵਾਈ ਅੱਡੇ ‘ਤੇ ਸੁਰੱਖਿਅਤ ਉਤਰ ਗਿਆ। ਮੁਸਾਫਰਾਂ ਨੂੰ ਹੋਣ ਵਾਲੀ ਅਸੁਵਿਧਾ ਲਈ ਅਫਸੋਸ ਹੈ ਅਤੇ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਦੇ ਹੋਏ ਉਨ੍ਹਾਂ ਲਈ ਬਦਲਵੇਂ ਪ੍ਰਬੰਧ ਕਰ ਰਹੇ ਹਾਂ।
ਏਅਰ ਇੰਡੀਆ ਦਾ ਵੈਨਕੂਵਰ ਜਾ ਰਿਹਾ ਜਹਾਜ਼ ਤਕਨੀਕੀ ਖ਼ਰਾਬੀ ਕਾਰਨ ਦਿੱਲੀ ਪਰਤਿਆ
