ਏਅਰ ਇੰਡੀਆ ਦੇ ਜਹਾਜ਼ ਦੀ ਮੁੰਬਈ ਹਵਾਈ ਅੱਡੇ ‘ਤੇ ਐਮਰਜੰਸੀ ਲੈਂਡਿੰਗ

40
Share

-ਅੱਧ ਅਸਮਾਨ ‘ਚ ਇੰਜਣ ਹੋਇਆ ਬੰਦ
ਨਵੀਂ ਦਿੱਲੀ, 20 ਮਈ (ਪੰਜਾਬ ਮੇਲ)- ਟਾਟਾ ਸਮੂਹ ਦੀ ਮਲਕੀਅਤ ਵਾਲੀ ਏਅਰ ਇੰਡੀਆ ਦਾ ਏ320 ਨਿਓ ਜਹਾਜ਼ ਉਡਾਣ ਭਰਨ ਤੋਂ 27 ਮਿੰਟ ਬਾਅਦ ਹੀ ਮੁੰਬਈ ਹਵਾਈ ਅੱਡੇ ‘ਤੇ ਹੰਗਾਮੀ ਹਾਲਤ ਵਿਚ ਉਤਾਰਨਾ ਪਿਆ ਕਿਉਂਕਿ ਇਸ ਦਾ ਇਕ ਇੰਜਣ ਤਕਨੀਕੀ ਖਰਾਬੀ ਕਾਰਨ ਹਵਾ ਵਿਚ ਹੀ ਬੰਦ ਹੋ ਗਿਆ ਸੀ। ਏਅਰ ਇੰਡੀਆ ਦੇ ਬੁਲਾਰੇ ਨੇ ਦੱਸਿਆ ਕਿ ਵੀਰਵਾਰ ਨੂੰ ਯਾਤਰੀਆਂ ਨੂੰ ਇਕ ਹੋਰ ਜਹਾਜ਼ ਰਾਹੀਂ ਉਨ੍ਹਾਂ ਦੀ ਮੰਜ਼ਿਲ ਬੰਗਲੌਰ ਭੇਜਿਆ ਗਿਆ। ਸੂਤਰਾਂ ਮੁਤਾਬਕ ਹਵਾਬਾਜ਼ੀ ਰੈਗੂਲੇਟਰ ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ ਇਸ ਘਟਨਾ ਦੀ ਜਾਂਚ ਕਰ ਰਿਹਾ ਹੈ।


Share