ਚੰਡੀਗੜ੍ਹ, 17 ਅਪਰੈਲ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲੀਸ ਦੇ ਏਆਈਜੀ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਨਸ਼ਾ ਤਸਕਰੀ ਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਵਿਜੀਲੈਸ ਨੂੰ ਇਸ ਸਾਬਕਾ ਅਧਿਕਾਰੀ ਦੀ ਜਾਇਦਾਦ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ।
ਏਆਈਜੀ ਰਾਜਜੀਤ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਬਰਖ਼ਾਸਤ
