ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਗੌਤਮ ਅਡਾਨੀ

207
Share

-ਮੁਕੇਸ਼ ਅੰਬਾਨੀ ਨੂੰ ਪਛਾੜ ਦੁਨੀਆਂ ਦੇ 10 ਅਮੀਰਾਂ ’ਚ ਸ਼ੁਮਾਰ ਹੋਏ
ਨਵੀਂ ਦਿੱਲੀ, 9 ਫਰਵਰੀ (ਪੰਜਾਬ ਮੇਲ)- ਭਾਰਤ ਦੇ ਕੋਲਾ ਖਣਨ ਕਾਰੋਬਾਰੀ ਗੌਤਮ ਅਡਾਨੀ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ‘ਗਾਰਡੀਅਨ’ ਦੀ ਰਿਪੋਰਟ ਮੁਤਾਬਕ ਗਰੀਨ ਐਨਰਜੀ ਕਾਰੋਬਾਰ ’ਚ ਦਾਖਲੇ ਨਾਲ ਉਨ੍ਹਾਂ ਦੀ ਕੁੱਲ ਜਾਇਦਾਦ ਵਧ ਕੇ 88.5 ਅਰਬ ਡਾਲਰ ਹੋ ਗਈ ਹੈ। ਅਡਾਨੀ ਆਪਣੇ ਹਮਵਤਨ ਮੁਕੇਸ਼ ਅੰਬਾਨੀ ਨੂੰ ਪਛਾੜ ਕੇ ਦੁਨੀਆਂ ਦੇ 10 ਸਭ ਤੋਂ ਅਮੀਰ ਲੋਕਾਂ ਸ਼ਾਮਲ ਹੋ ਗਏ ਹਨ। ਰਿਪੋਰਟ ਅਨੁਸਾਰ ਫੋਰਬਸ ਅਤੇ ਬਲੂਮਬਰਗ ਦੇ ਅੰਕੜਿਆਂ ਮੁਤਾਬਕ ਗੌਤਮ ਅਡਾਨੀ ਦੀ ਜਾਇਦਾਦ ’ਚ ਪਿਛਲੇ ਸਾਲ ਨਾਲੋਂ 12 ਅਰਬ ਡਾਲਰ ਦਾ ਵਾਧਾ ਹੋਇਆ ਹੈ। ਜ਼ਿਕਰਯੋਗ ਹੈ ਕਿ ਗੌਤਮ ਅਡਾਨੀ ਦੇ ਅਡਾਨੀ ਗਰੁੱਪ ਕੋਲ ਆਪਣੇ ਗ੍ਰਹਿ ਸੂਬੇ ਗੁਜਰਾਤ ਵਿਚ ਦੇਸ਼ ਦੀ ਸਭ ਤੋਂ ਵੱਡੀ ਮੁੰਦਰਾ ਬੰਦਰਗਾਹ ਦਾ ਕੰਟਰੋਲ ਹੈ। ਉਨ੍ਹਾਂ ਕੋਲ ਮੁੰਬਈ ਕੌਮਾਂਤਰੀ ਹਵਾਈ ਅੱਡੇ ਦੀ 74 ਫ਼ੀਸਦੀ ਹਿੱਸੇਦਾਰੀ ਵੀ ਹੈ। ਪਰ, ਰਿਪੋਰਟ ਮੁਤਾਬਕ ਗੌਤਮ ਅਡਾਨੀ ਦੀ ਜਾਇਦਾਦ ਵਿਚ ਮੁੱਖ ਵਾਧਾ ਉਨ੍ਹਾਂ ਦੀ ਕੰਪਨੀ ਅਡਾਨੀ ਗਰੀਨ ਐਨਰਜੀ ਸਦਕਾ ਹੋਇਆ ਹੈ, ਜਿਸ ਦੇ ਸ਼ੇਅਰਾਂ ਦੀ ਕੀਮਤ ਪਿਛਲੇ 12 ਮਹੀਨਿਆਂ ਦੌਰਾਨ ਲੱਗਪਗ ਦੁੱਗਣੀ ਹੋ ਗਈ ਹੈ। ਕੰਪਨੀ ਵੱਲੋਂ ਦੁਨੀਆਂ ਦਾ ਨਵਿਆਉਣਯੋਗ ਊਰਜਾ ਵਿਚ 2030 ਤੱਕ 70 ਅਰਬ ਡਾਲਰ ਨਿਵੇਸ਼ ਕੀਤਾ ਜਾ ਰਿਹਾ ਹੈ।

Share