#OTHERS #SPORTS

ਏਸ਼ਿਆਈ ਖੇਡਾਂ: ਭਾਰਤੀ ਕ੍ਰਿਕਟ ਟੀਮ ਨੇ ਸੋਨ ਤਗਮਾ ਜਿੱਤਿਆ

ਹਾਂਗਜ਼ੂ, 7 ਅਕਤੂਬਰ (ਪੰਜਾਬ ਮੇਲ)- ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਏਸ਼ਿਆਈ ਖੇਡਾਂ ਦਾ ਕ੍ਰਿਕਟ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਅਤੇ ਰੁਤੁਰਾਜ ਗਾਇਕਵਾੜ ਦੀ ਅਗਵਾਈ ਵਾਲੀ ਟੀਮ ਨੂੰ ਉੱਚ ਰੈਂਕਿੰਗ ਕਾਰਨ ਜੇਤੂ ਐਲਾਨ ਦਿੱਤਾ ਗਿਆ। ਪਹਿਲਾਂ ਬੱਲੇਬਾਜ਼ੀ ਕਰਨ ਆਈ ਅਫਗਾਨਿਸਤਾਨ ਦੀ ਟੀਮ ਨੇ 18.2 ਓਵਰਾਂ ‘ਚ ਪੰਜ ਵਿਕਟਾਂ ‘ਤੇ 112 ਦੌੜਾਂ ਬਣਾਈਆਂ। ਇਸ ਤੋਂ ਬਾਅਦ ਲਗਾਤਾਰ ਮੀਂਹ ਪੈਣ ਕਾਰਨ ਖੇਡ ਨਹੀਂ ਹੋ ਸਕੀ।

Leave a comment