22.5 C
Sacramento
Saturday, September 23, 2023
spot_img

ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ ‘ਚ ਭਾਰਤ ਨੇ ਭਾਰਤ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ

ਨਵੀਂ ਦਿੱਲੀ, 10 ਅਗਸਤ (ਪੰਜਾਬ ਮੇਲ)- ਏਸ਼ੀਅਨ ਚੈਂਪੀਅਨਸ ਟਰਾਫੀ 2023 ਦੇ ਆਪਣੇ ਆਖਰੀ ਲੀਗ ਮੈਚ ‘ਚ ਭਾਰਤੀ ਟੀਮ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ। ਭਾਰਤ ਲਈ ਹਰਮਨਪ੍ਰੀਤ ਨੇ ਮੈਚ ਵਿਚ ਦੋ ਗੋਲ ਕੀਤੇ। ਉਥੇ ਹੀ, ਇਕ ਗੋਲ ਜਗਵੀਰ ਸਿੰਘ ਨੇ ਅਤੇ ਇਕ ਗੋਲ ਆਕਾਸ਼ਦੀਪ ਨੇ ਕੀਤਾ। ਸੈਮੀਫਾਈਨਲ ‘ਚ ਭਾਰਤ ਦਾ ਸਾਹਮਣਾ ਜਾਪਾਨ ਨਾਲ ਹੋਵੇਗਾ।
ਮੇਅਰ ਰਾਧਾਕ੍ਰਿਸ਼ਨਨ ਸਟੇਡੀਅਮ ‘ਚ ਖੇਡੇ ਗਏ ਮੈਚ ‘ਚ ਮੇਜ਼ਬਾਨ ਭਾਰਤੀ ਹਾਕੀ ਟੀਮ ਨੇ ਆਪਣੀ ਸ਼ਾਨਦਾਰ ਦੌੜ ਜਾਰੀ ਰੱਖਦਿਆਂ ਪਾਕਿਸਤਾਨ ਨੂੰ ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਵੀ ਬਾਹਰ ਕਰ ਦਿੱਤਾ।
ਦੱਸ ਦਈਏ ਕਿ ਸੈਮੀਫਾਈਨਲ ਦੀ ਦੌੜ ‘ਚ ਬਣੇ ਰਹਿਣ ਲਈ ਪਾਕਿਸਤਾਨ ਲਈ ਇਹ ਮੈਚ ਜਿੱਤਣਾ ਜਾਂ ਡਰਾਅ ਕਰਨਾ ਜ਼ਰੂਰੀ ਸੀ, ਪਰ ਟੀਮ ਇੰਡੀਆ ਨੇ ਉਸ ਨੂੰ ਇਕਤਰਫਾ ਮੈਚ ‘ਚ 4-0 ਨਾਲ ਹਰਾਇਆ। ਇਸ ਹਾਰ ਨਾਲ ਪਾਕਿਸਤਾਨ ਦਾ ਸੈਮੀਫਾਈਨਲ ਖੇਡਣ ਦਾ ਸੁਪਨਾ ਵੀ ਚਕਨਾਚੂਰ ਹੋ ਗਿਆ ਹੈ। ਇਸ ਦੇ ਨਾਲ ਹੀ ਭਾਰਤ ਸੈਮੀਫਾਈਨਲ ‘ਚ ਪਹੁੰਚ ਗਿਆ ਹੈ।
ਕਪਤਾਨ ਹਰਮਨਪ੍ਰੀਤ ਸਿੰਘ ਨੇ ਭਾਰਤੀ ਟੀਮ ਲਈ ਇਕ ਗੋਲ ਕੀਤਾ। ਹਰਮਨਪ੍ਰੀਤ ਸਿੰਘ ਨੇ ਇਹ ਗੋਲ 23ਵੇਂ ਮਿੰਟ ਵਿਚ ਕੀਤਾ। ਇਸ ਤਰ੍ਹਾਂ ਭਾਰਤੀ ਟੀਮ ਮੈਚ ਵਿਚ 2-0 ਨਾਲ ਅੱਗੇ ਹੋ ਗਈ। ਇਸ ਤੋਂ ਬਾਅਦ ਭਾਰਤੀ ਕਪਤਾਨ ਹਰਮਨਪ੍ਰੀਤ ਸਿੰਘ ਫਿਰ ਤੋਂ ਦੇਖਣ ਨੂੰ ਮਿਲਿਆ। ਹਰਮਨਪ੍ਰੀਤ ਸਿੰਘ ਨੇ ਫਿਰ ਗੇਂਦ ਨੂੰ ਗੋਲ ਵਿਚ ਪਾ ਦਿੱਤਾ। ਹਰਮਨਪ੍ਰੀਤ ਸਿੰਘ ਦੇ ਇਸ ਗੋਲ ਤੋਂ ਬਾਅਦ ਭਾਰਤੀ ਟੀਮ ਮੈਚ ਵਿਚ 3-0 ਨਾਲ ਅੱਗੇ ਹੋ ਗਈ।
ਇਸ ਤੋਂ ਬਾਅਦ ਆਕਾਸ਼ਦੀਪ ਨੇ ਜ਼ਬਰਦਸਤ ਗੋਲ ਕੀਤਾ। ਇਸ ਤਰ੍ਹਾਂ ਭਾਰਤ ਨੇ ਹੁਣ ਪਾਕਿਸਤਾਨ ‘ਤੇ 4- 0 ਦੀ ਬੜ੍ਹਤ ਬਣਾ ਲਈ ਹੈ। ਨੀਲਕੰਤਾ ਨੇ ਖੱਬੇ ਪਾਸੇ ਮਨਦੀਪ ਸਿੰਘ ਵੱਲ ਪਾਸ ਕੀਤਾ। ਮਨਦੀਪ ਨੇ ਸਰਕਲ ‘ਚ ਸ਼ਾਨਦਾਰ ਡ੍ਰਿਜਿਸ ਨੇ ਗੋਲ ਕਰਨ ‘ਚ ਕੋਈ ਗ਼ਲਤੀ ਨਹੀਂ ਕੀਤੀ। ਇਸ ਤੋਂ ਬਾਅਦ ਭਾਰਤ ਨੇ ਤੀਜਾ ਗੋਲ ਕੀਤਾ ਹੈ।
ਜੁਗਰਾਜ ਸਿੰਘ ਨੇ ਕਪਤਾਨ ਹਰਮਨਪ੍ਰੀਤ ਸਿੰਘ ਦੀ ਜਗ੍ਹਾ ਭਾਰਤ ਲਈ ਪੈਨਲਟੀ ਨੂੰ ਗੋਲ ਵਿੱਚ ਬਦਲਿਆ। ਉਸ ਨੇ ਨੈੱਟ ਦੇ ਸਿਖਰ ‘ਤੇ ਧਮਾਕੇਦਾਰ ਸ਼ਾਟ ਨਾਲ ਭਾਰਤ ਲਈ ਤੀਜਾ ਗੋਲ ਕੀਤਾ। ਭਾਰਤ 3-0 ਨਾਲ ਅੱਗੇ ਰਿਹਾ। ਕੁਆਰਟਰ ਵਿਚ ਪਾਕਿਸਤਾਨ ਨੂੰ ਕੋਈ ਮੌਕਾ ਨਹੀਂ ਦਿੱਤਾ। ਭਾਰਤ ਨੂੰ ਦੋਵਾਂ ਕੁਆਰਟਰਾਂ ਵਿਚ ਇਕ-ਇਕ ਪੈਨਲਟੀ ਕਾਰਨਰ ਮਿਲਿਆ ਅਤੇ ਦੋਵਾਂ ਨੂੰ ਗੋਲ ਵਿਚ ਬਦਲ ਦਿੱਤਾ। ਕਪਤਾਨ ਹਰਮਨਪ੍ਰੀਤ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰਿਹਾ।
ਪਾਕਿਸਤਾਨ ਖਿਲਾਫ ਸ਼ਾਨਦਾਰ ਪਾਰੀ ਖੇਡਦਿਆਂ ਜਿੱਤ ਹਾਸਲ ਕਰਨ ‘ਤੇ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਟਵੀਟ ਕਰਕੇ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ ਤੇ ਨਾਲ ਹੀ ਉਨ੍ਹਾਂ ਦੀ ਸ਼ਾਨਦਾਰ ਖੇਡ ਦੀ ਸ਼ਲਾਘਾ ਵੀ ਕੀਤੀ।

Related Articles

Stay Connected

0FansLike
3,869FollowersFollow
21,200SubscribersSubscribe
- Advertisement -spot_img

Latest Articles