ਐਂਟੀਲੀਆ ਕੇਸ: ਅਦਾਲਤ ਨੇ ਮੁਲਜ਼ਮ ਪੁਲਿਸ ਅਧਿਕਾਰੀ ਨੂੰ 12 ਜੁਲਾਈ ਤੱਕ ਨਿਆਂਇਕ ਹਿਰਾਸਤ ’ਚ ਭੇਜਿਆ

316
Share

ਮੁੰਬਈ, 28 ਜੂਨ (ਪੰਜਾਬ ਮੇਲ)- ਕੌਮੀ ਜਾਂਚ ਏਜੰਸੀ ਨੇ ਸਨਅਤਕਾਰ ਮੁਕੇਸ਼ ਅੰਬਾਨੀ ਦੇ ਘਰ ਨੇੜਿਓਂ ਧਮਾਕਾਖੇਜ਼ ਸਮੱਗਰੀ ਨਾਲ ਭਰਿਆ ਵਾਹਨ ਮਿਲਣ ਅਤੇ ਵਪਾਰੀ ਮਨਸੁਖ ਹੀਰੇਨ ਹੱਤਿਆ ਮਾਮਲੇ ’ਚ ਮੁਲਜ਼ਮ ਐਨਕਾਊਂਟਰ ਮਾਹਿਰ ਪੁਲਿਸ ਅਧਿਕਾਰੀ ਪ੍ਰਦੀਪ ਸ਼ਰਮਾ ਨੂੰ ਅੱਜ ਵਿਸ਼ੇਸ਼ ਐੱਨ.ਆਈ.ਏ. ਅਦਾਲਤ ’ਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮ ਪੁਲਿਸ ਅਧਿਕਾਰੀ ਨੂੰ 12 ਜੁਲਾਈ ਤੱਕ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਦੋ ਹੋਰਨਾਂ ਮੁਲਜ਼ਮਾਂ ਮਨੀਸ਼ ਸੋਨੀ ਅਤੇ ਸਤੀਸ਼ ਮੋਠਕੁਰੀ ਨੂੰ ਵੀ ਨਿਆਂਇਕ ਹਿਰਾਸਤ ’ਚ ਭੇਜਿਆ ਹੈ। ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਸ਼ਰਮਾ, ਸੋਨੀ ਅਤੇ ਮੋਠਕੁਰੀ ਨੂੰ 17 ਜੂਨ ਨੂੰ ਗਿ੍ਰਫ਼ਤਾਰ ਕੀਤਾ ਸੀ।

Share