ਐਮਸਟਰਡਮ ’ਚ ਲੌਕਡਾਊਨ ਲਾਉਣ ਖ਼ਿਲਾਫ਼ ਹਜ਼ਾਰਾਂ ਲੋਕਾਂ ਵੱਲੋਂ ਪ੍ਰਦਰਸ਼ਨ

431
Share

ਹੇਗ, 17 ਜਨਵਰੀ (ਪੰਜਾਬ ਮੇਲ)- ਐਮਸਟਰਡਮ ਵਿਚ ਕਰੋਨਾ ਮਹਾਮਾਰੀ ਕਾਰਨ ਲੌਕਡਾਊਨ ਲਾਉਣ ਖ਼ਿਲਾਫ਼ ਅੱਜ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਇਕੱਠੇ ਹੋਏ। ਮਿਊਜ਼ੀਅਮ ਆਰਟ ਗੈਲਰੀ ਸਾਹਮਣੇ ਪ੍ਰਦਰਸ਼ਨਕਾਰੀਆਂ ਨੇ ਲੌਕਡਾਊਨ ਹਟਾਉਣ ਦੀ ਮੰਗ ਕੀਤੀ। ਇਸ ਮੌਕੇ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਇਥੋਂ ਹਟਣ ਦੀ ਅਪੀਲ ਕੀਤੀ ਪਰ ਪ੍ਰਦਰਸ਼ਨਕਾਰੀ ਨਾ ਮੰਨੇ, ਜਿਸ ਕਾਰਨ ਪੁਲਿਸ ਨੂੰ ਹਲਕਾ ਲਾਠੀਚਾਰਜ ਕਰਨਾ ਪਿਆ। ਦੱਸਣਯੋਗ ਹੈ ਕਿ ਸਰਕਾਰ ਨੇ ਕਰੋਨਾ ਦੇ ਕੇਸ ਵਧਣ ਤੋਂ ਬਾਅਦ ਦਸੰਬਰ ’ਚ ਸਕੂਲ ਬੰਦ ਕਰ ਦਿੱਤੇ ਸਨ ਤੇ ਹੁਣ ਸਰਕਾਰ ਨੇ ਤਿੰਨ ਹਫਤਿਆਂ ਲਈ ਲੌਕਡਾਊਨ ਵਧਾ ਦਿੱਤਾ ਹੈ।

Share