#INDIA

ਐਲੋਨ ਮਸਕ ਵੱਲੋਂ ਭਾਰਤ ਦੀ ਯਾਤਰਾ ਮੁਲਤਵੀ

ਨਵੀਂ ਦਿੱਲੀ, 20 ਅਪ੍ਰੈਲ (ਪੰਜਾਬ ਮੇਲ)-  ਟੈਸਲਾ ਦੇ ਮੁਖੀ ਐਲੋਨ ਮਸਕ ਨੇ ਭਾਰਤ ਯਾਤਰਾ ਨੂੰ ਮੁਲਤਵੀ ਕਰ ਦਿੱਤਾ ਹੈ। ਇਸ ਯਾਤਰਾ ਦੌਰਾਨ ਉਨ੍ਹਾਂ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣਾ ਸੀ ਅਤੇ ਦੱਖਣੀ ਏਸ਼ੀਆਈ ਬਾਜ਼ਾਰ ਵਿਚ ਦਾਖਲ ਹੋਣ ਦੀ ਯੋਜਨਾ ਦਾ ਐਲਾਨ ਕਰਨਾ ਸੀ। ਇਸ ਦੌਰਾਨ ਮਸਕ ਨੇ ਕਿਹਾ ਕਿ ਉਨ੍ਹਾਂ ਦੀ ਭਾਰਤ ਦੀ ਪ੍ਰਸਤਾਵਿਤ ਯਾਤਰਾ ਕੰਪਨੀ ਦੀਆਂ ਖਾਸ ਜ਼ਿੰਮੇਵਾਰੀਆਂ ਪੂਰੀਆਂ ਕਰਨ ਕਰਕੇ ਮੁਲਤਵੀ ਕਰਨੀ ਪਈ।