#INDIA

ਐਲੋਨ ਮਸਕ ਸਾਲ ਦੇ ਅਖ਼ੀਰ ਤੱਕ ਭਾਰਤ ਆਉਣ ਦੇ ਚਾਹਵਾਨ

ਟੈਸਲਾ ਦੇ ਮਾਲਕ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕਰਨ ਨੂੰ ਖ਼ੁਦ ਲਈ ਸਨਮਾਨ ਦੀ ਗੱਲ ਦਿੱਤਾ ਕਰਾਰ
ਨਵੀਂ ਦਿੱਲੀ, 19 ਅਪ੍ਰੈਲ (ਪੰਜਾਬ ਮੇਲ)- ਟੈਸਲਾ ਦੇ ਮਾਲਕ ਐਲੋਨ ਮਸਕ, ਜੋ ਕਿ ਅਮਰੀਕੀ ਪ੍ਰਸ਼ਾਸਨ ਵਿਚ ਮਜ਼ਬੂਤ ਪ੍ਰਭਾਵ ਵਾਲੇ ਦੁਨੀਆਂ ਦੇ ਸਭ ਤੋਂ ਅਮੀਰ ਵਿਅਕਤੀ ਹਨ, ਨੇ ਸ਼ਨਿੱਚਰਵਾਰ ਨੂੰ ਐਲਾਨ ਕੀਤਾ ਕਿ ਉਹ ਇਸ ਸਾਲ ਦੇ ਅੰਤ ਵਿਚ ਭਾਰਤ ਆਉਣਗੇ।
ਉਨ੍ਹਾਂ ਆਪਣੀ ਮਲਕੀਅਤ ਵਾਲੀ ਮਾਈਕ੍ਰੋ-ਬਲੌਗਿੰਗ ਸਾਈਟ ‘ਐਕਸ’ ‘ਤੇ ਪਾਈ ਇਕ ਪੋਸਟ ਵਿਚ ਕਿਹਾ, ”ਪ੍ਰਧਾਨ ਮੰਤਰੀ (ਨਰਿੰਦਰ) ਮੋਦੀ ਨਾਲ ਗੱਲ ਕਰਨਾ ਸਨਮਾਨ ਦੀ ਗੱਲ ਸੀ। ਮੈਂ ਇਸ ਸਾਲ ਦੇ ਅੰਤ ਵਿਚ ਭਾਰਤ ਆਉਣ ਦੀ ਉਮੀਦ ਕਰ ਰਿਹਾ ਹਾਂ!”
ਇਸ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਸਕ ਨਾਲ ਗੱਲ ਕੀਤੀ, ਜਦੋਂ ਉਨ੍ਹਾਂ ਨੇ ਤਕਨਾਲੋਜੀ ਅਤੇ ਨਵੀਨਤਾ ਦੇ ਖੇਤਰਾਂ ਵਿਚ ਸਹਿਯੋਗ ਲਈ ”ਅਥਾਹ ਸੰਭਾਵਨਾ” ‘ਤੇ ਚਰਚਾ ਕੀਤੀ।
ਐਕਸ ‘ਤੇ ਕੀਤੀ ਇੱਕ ਪੋਸਟ ਵਿਚ ਮੋਦੀ ਨੇ ਕਿਹਾ ਸੀ ਕਿ ਉਨ੍ਹਾਂ ਨੇ ਮਸਕ ਨਾਲ ਵੱਖ-ਵੱਖ ਮੁੱਦਿਆਂ ਬਾਰੇ ਗੱਲ ਕੀਤੀ, ਜਿਸ ਵਿਚ ਉਹ ਵਿਸ਼ੇ ਵੀ ਸ਼ਾਮਲ ਸਨ, ਜੋ ਇਸ ਸਾਲ ਫਰਵਰੀ ਵਿਚ ਵਾਸ਼ਿੰਗਟਨ ਡੀ.ਸੀ. ਵਿਚ ਹੋਈ ਮੁਲਾਕਾਤ ਸਮੇਂ ਵਿਚਾਰੇ ਗਏ ਸਨ।