ਵਾਸ਼ਿੰਗਟਨ, 30 ਮਾਰਚ (ਪੰਜਾਬ ਮੇਲ)-ਅਮਰੀਕੀ ਤਕਨਾਲੋਜੀ ਖੇਤਰ ਵਿਚ ਕੰਮ ਕਰ ਰਹੇ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ ਦਿੰਦਿਆਂ ਜੱਜ ਨੇ ਫੈਸਲਾ ਸੁਣਾਇਆ ਹੈ ਕਿ ਐੱਚ-1ਬੀ ਵੀਜ਼ਾਧਾਰਕਾਂ ਦੇ ਜੀਵਨ ਸਾਥੀ ਅਮਰੀਕਾ ਵਿਚ ਕੰਮ ਕਰ ਸਕਦੇ ਹਨ। ਯੂਐਸ ਜ਼ਿਲ੍ਹਾ ਜੱਜ ਤਾਨਿਆ ਚਟਕਨ ਨੇ ‘ਸੇਵ ਜੌਬਸ ਯੂ.ਐੱਸ.ਏ.’ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿਚ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਕਾਰਜਕਾਲ ਦੇ ਨਿਯਮਾਂ ਨੂੰ ਖਤਮ ਕਰਨ ਦੀ ਮੰਗ ਕੀਤੀ ਗਈ ਸੀ। ਇਸ ਨਿਯਮ ਦੇ ਤਹਿਤ ਐੱਚ-1ਬੀ ਵੀਜ਼ਾ ਧਾਰਕਾਂ ਦੀਆਂ ਕੁਝ ਸ਼੍ਰੇਣੀਆਂ ਦੇ ਜੀਵਨ ਸਾਥੀ ਨੂੰ ਰੁਜ਼ਗਾਰ ਅਧਿਕਾਰ ਕਾਰਡ ਜਾਰੀ ਕੀਤੇ ਜਾਂਦੇ ਹਨ।