#INDIA

ਐੱਨ.ਆਈ.ਏ. ਵੱਲੋਂ ਲਾਰੈਂਸ ਬਿਸ਼ਨੋਈ ਦਾ ਸਾਥੀ ਯੁੱਧਵੀਰ ਗ੍ਰਿਫ਼ਤਾਰ

ਨਵੀਂ ਦਿੱਲੀ, 20 ਮਈ (ਪੰਜਾਬ ਮੇਲ)- ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਅੱਤਵਾਦੀ-ਗੈਂਗਸਟਰ ਡਰੱਗ ਤਸਕਰੀ ਨੈੱਟਵਰਕ ‘ਚ ਸ਼ਾਮਲ ਹੋਣ ਦੇ ਦੋਸ਼ ‘ਚ ਜੇਲ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਗੌੜੇ ਸਾਥੀ ਯੁੱਧਵੀਰ ਸਿੰਘ ਉਰਫ਼ ਸੰਧੂ ਵਾਸੀ ਫਤਿਹਾਬਾਦ, ਹਰਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ। ਏਜੰਸੀ ਦੇ ਅਧਿਕਾਰੀ ਨੇ ਕਿਹਾ ਕਿ ਯੁੱਧਵੀਰ ਸਿੰਘ ਕਈ ਦਿਨਾਂ ਤੋਂ ਗ੍ਰਿਫਤਾਰੀ ਤੋਂ ਬਚ ਰਿਹਾ ਸੀ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਯੁੱਧਵੀਰ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਖਤਰਨਾਕ ਗੈਂਗਸਟਰਾਂ ਅਤੇ ਅਪਰਾਧੀਆਂ ਦੁਆਰਾ ਵਰਤੋਂ ਲਈ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਕਰਦਾ ਸੀ।

Leave a comment