ਐੱਨ.ਆਈ.ਏ. ਵੱਲੋਂ ਲੁਧਿਆਣਾ ਬੰਬ ਕਾਂਡ ਦਾ ਮੁਲਜ਼ਮ ਹਰਪ੍ਰੀਤ ਹੈਪੀ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

44

ਲੁਧਿਆਣਾ, 2 ਦਸੰਬਰ (ਪੰਜਾਬ ਮੇਲ)- ਲੁਧਿਆਣਾ ਅਦਾਲਤ ਬੰਬ ਕਾਂਡ ਦੇ ਮੁਲਜ਼ਮ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਫ਼ਰਾਰ ਅੱਤਵਾਦੀ ਹਰਪ੍ਰੀਤ ਸਿੰਘ ਉਰਫ਼ ਹੈਪੀ ਮਲੇਸ਼ੀਆ ਨੂੰ ਦਿੱਲੀ ਤੋਂ ਉਦੋਂ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਮਲੇਸ਼ੀਆ ਦੇ ਕੁਆਲਾਲੰਪੁਰ ਤੋਂ ਪਹੁੰਚਿਆ ਸੀ। ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਅਜਨਾਲਾ ਤੋਂ ਥੋੜ੍ਹੀ ਦੂਰ ਪਿੰਡ ਮਿਆਦੀਆਂ ਕਲਾਂ ਦਾ ਰਹਿਣ ਵਾਲਾ ਹੈ। ਕਈ ਮਾਮਲਿਆਂ ਵਿਚ ਲੋੜੀਂਦੇ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ‘ਤੇ ਐੱਨ.ਆਈ.ਏ. ਨੇ 10 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਸੀ।