#INDIA

ਐੱਨ.ਆਈ.ਏ. ਵੱਲੋਂ ਸਾਨ ਫਰਾਂਸਿਸਕੋ ‘ਚ ਭਾਰਤੀ ਕੌਂਸਲਖਾਨੇ ‘ਤੇ ਹਮਲੇ ਸਬੰਧੀ 10 ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ

-ਲੋਕਾਂ ਤੋਂ ਗ੍ਰਿਫ਼ਤਾਰੀ ਲਈ ਮੰਗਿਆ ਸਹਿਯੋਗ
ਨਵੀਂ ਦਿੱਲੀ, 21 ਸਤੰਬਰ (ਪੰਜਾਬ ਮੇਲ)- ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਇਸ ਸਾਲ ਮਾਰਚ ਮਹੀਨੇ ਅਮਰੀਕਾ ਦੇ ਸਾਨ ਫਰਾਂਸਿਸਕੋ ਸਥਿਤ ਭਾਰਤੀ ਕੌਂਸਲਖਾਨੇ ‘ਤੇ ਹਮਲੇ ‘ਚ ਸ਼ਾਮਲ 10 ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ ਕਰਕੇ ਲੋਕਾਂ ਤੋਂ ਉਨ੍ਹਾਂ ਬਾਰੇ ਜਾਣਕਾਰੀ ਮੰਗੀ ਹੈ। ਏਜੰਸੀ ਨੇ ਮੁਲਜ਼ਮਾਂ ਬਾਰੇ ਜਾਣਕਾਰੀ ਸਾਂਝੀ ਕਰਨ ਵਾਲੇ ਕਿਸੇ ਵੀ ਵਿਅਕਤੀ ਦੀ ਪਛਾਣ ਜ਼ਾਹਰ ਨਾ ਕਰਨ ਦਾ ਵਾਅਦਾ ਕੀਤਾ ਹੈ। ਐੱਨ.ਆਈ.ਏ. ਅਨੁਸਾਰ ਇਹ ਕੇਸ 18 ਅਤੇ 19 ਮਾਰਚ ਦੀ ਦਰਮਿਆਨੀ ਰਾਤ ਨੂੰ ਸਾਨ ਫਰਾਂਸਿਸਕੋ ਵਿਚ ਭਾਰਤੀ ਕੌਂਸਲੇਟ ਉੱਤੇ ਹੋਏ ਹਮਲੇ ਤੋਂ ਬਾਅਦ ਦਰਜ ਕੀਤਾ ਗਿਆ ਸੀ।

Leave a comment