ਐੱਨ.ਆਈ.ਏ. ਵੱਲੋਂ ਸਿੱਖਸ ਫਾਰ ਜਸਟਿਸ ਨਾਲ ਸਬੰਧਿਤ ਨੌਜਵਾਨ ਗ੍ਰਿਫਤਾਰ

687
Share

ਸ੍ਰੀ ਮੁਕਤਸਰ ਸਾਹਿਬ, 24 ਜੂਨ (ਪੰਜਾਬ ਮੇਲ)- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਨਾਲ ਸਬੰਧਿਤ ਇਕ 23 ਸਾਲ ਦੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਲ੍ਹੇ ਦੇ ਪਿੰਡ ਤਰਮਾਲਾ ਨਾਲ ਸਬੰਧਿਤ ਪ੍ਰਗਟ ਸਿੰਘ ਨਾਮ ਦੇ ਇਸ ਨੌਜਵਾਨ ਦੇ ਏਜੰਸੀ ਮੁਤਾਬਕ ਸਿੱਖਸ ਫਾਰ ਜਸਟਿਸ ਨਾਲ ਸਬੰਧ ਹਨ। ਇਸ ਨੌਜਵਾਨ ਨੂੰ ਐੱਨ.ਆਈ.ਏ. ਸਪੈਸ਼ਲ ਕੋਰਟ ਮੋਹਾਲੀ ਵਿਖੇ ਪੇਸ਼ ਕੀਤਾ ਗਿਆ, ਜਿਥੇ ਇਸਨੂੰ 29 ਜੂਨ ਤੱਕ ਐੱਨ.ਆਈ.ਏ. ਦੀ ਕਸਟਡੀ ਵਿਚ ਰਿਮਾਂਡ ‘ਤੇ ਭੇਜ ਦਿੱਤਾ ਗਿਆ । ਪ੍ਰਾਪਤ ਜਾਣਕਾਰੀ ਅਨੁਸਾਰ ਦੋਸ਼ ਹਨ ਕਿ ਉਕਤ ਨੌਜਵਾਨ ਹੋਰ ਨੌਜਵਾਨਾਂ ਨੂੰ ਸਿੱਖਸ ਫਾਰ ਜਸਟਿਸ ਨਾਲ ਜੋੜ ਰਿਹਾ ਸੀ।


Share