#PUNJAB

ਐੱਨ.ਆਰ.ਆਈ. ਨੂੰ ਅਗਵਾ ਕਰਕੇ ਫਿਰੌਤੀ ਮੰਗਣ ਵਾਲੀ ਔਰਤ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ

ਫ਼ਾਜ਼ਿਲਕਾ, 4 ਸਤੰਬਰ (ਪੰਜਾਬ ਮੇਲ)- ਫ਼ਾਜ਼ਿਲਕਾ ਪੁਲਿਸ ਨੇ ਐੱਨ.ਆਰ.ਆਈ. ਨੂੰ ਅਗਵਾ ਕਰ ਕੇ 20 ਕਰੋੜ ਦੀ ਫਿਰੌਤੀ ਮੰਗਣ ਵਾਲੀ ਇਕ ਔਰਤ ਨੂੰ ਉਸ ਦੇ ਦੋ ਸਾਥੀਆਂ ਸਣੇ ਨਾਜਾਇਜ਼ ਹਥਿਆਰਾਂ ਨਾਲ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਤੋਂ ਜ਼ਿੰਦਾ ਰੌਂਦ ਵੀ ਬਰਾਮਦ ਹੋਏ ਹਨ। ਫ਼ਾਜ਼ਿਲਕਾ ਦੇ ਐੱਸ.ਐੱਸ.ਪੀ. ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਹੋਰ ਵੀ ਦੋਸ਼ੀ ਹਨ, ਜਿਨ੍ਹਾਂ ਨੂੰ ਪੁਲਿਸ ਜਲਦ ਕਾਬੂ ਕਰ ਲਵੇਗੀ।

Leave a comment