ਐੱਨ.ਡੀ.ਏ. ਦੀ ਰਾਸ਼ਟਰਪਤੀ ਉਮੀਦਵਾਰ ਦਰੋਪਦੀ ਮੁਰਮੂ ਵੱਲੋਂ ਨਾਮਜ਼ਦਗੀ ਪੱਤਰ ਦਾਖਲ

46
Share

-ਸੋਨੀਆ ਗਾਂਧੀ, ਸ਼ਰਦ ਪਵਾਰ ਤੇ ਮਮਤਾ ਤੋਂ ਮੰਗਿਆ ਸਮਰਥਨ
ਨਵੀਂ ਦਿੱਲੀ, 24 ਜੂਨ (ਪੰਜਾਬ ਮੇਲ)- ਐੱਨ.ਡੀ.ਏ. ਉਮੀਦਵਾਰ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੋਣ ਅਧਿਕਾਰੀ ਪੀ.ਸੀ. ਮੋਦੀ ਨੂੰ ਮੁਰਮੂ ਦੇ ਨਾਮਜ਼ਦਗੀ ਪੱਤਰ ਸੌਂਪੇ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਮਿਤ ਸ਼ਾਹ, ਰਾਜਨਾਥ ਸਿੰਘ, ਜੇ.ਪੀ. ਨੱਢਾ, ਕਈ ਰਾਜਾਂ ਦੇ ਮੁੱਖ ਮੰਤਰੀ ਅਤੇ ਸਹਿਯੋਗੀ ਪਾਰਟੀਆਂ ਦੇ ਨੇਤਾ ਮੌਜੂਦ ਸਨ। ਇਸ ਦੌਰਾਨ ਦਰੋਪਦੀ ਮੁਰਮੂ ਨੇ ਕਾਗਜ਼ ਦਾਖਲ ਕਰਨ ਬਾਅਦ ਕਾਂਗਰਸ ਨੇਤਾ ਸੋਨੀਆ ਗਾਂਧੀ, ਐੱਨ.ਸੀ.ਪੀ. ਦੇ ਸ਼ਰਦ ਪਵਾਰ ਤੇ ਟੀ.ਐੱਮ.ਸੀ. ਦੀ ਮਮਤਾ ਬੈਨਰਜੀ ਨੂੰ ਉਨ੍ਹਾਂ ਦੀ ਉਮੀਦਵਾਰੀ ਦਾ ਸਮਰਥਨ ਕਰਨ ਦੀ ਅਪੀਲ ਕੀਤੀ।

Share