ਐੱਨ.ਸੀ.ਓ.ਸੀ. ਵੱਲੋਂ ਪਾਕਿ ਯਾਤਰੀਆਂ ਲਈ ਕਰਤਾਰਪੁਰ ਲਾਂਘਾ ਇਕ ਵਾਰ ਮੁੜ ਤੋਂ ਖੋਲ੍ਹਿਆ

97
Share

ਅੰਮ੍ਰਿਤਸਰ, 9 ਜੂਨ (ਪੰਜਾਬ ਮੇਲ)-ਪਾਕਿਸਤਾਨ ਦੇ ਨੈਸ਼ਨਲ ਕਮਾਂਡ ਅਤੇ ਆਪ੍ਰੇਸ਼ਨ ਸੈਂਟਰ ਵਲੋਂ ਕੋਵਿਡ-19 ਦੇ ਮਾਮਲਿਆਂ ’ਚ ਹੋ ਰਹੇ ਵੱਡੇ ਵਾਧੇ ਨੂੰ ਵੇਖਦਿਆਂ ਪਾਕਿਸਤਾਨੀ ਯਾਤਰੀਆਂ ਲਈ ਬੰਦ ਕੀਤਾ ਕਰਤਾਰਪੁਰ ਲਾਂਘਾ ਇਕ ਵਾਰ ਮੁੜ ਤੋਂ ਖੋਲ੍ਹਣ ਲਈ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਵੈਕੁਈ ਟਰਸਟ ਪ੍ਰਾਪਰਟੀ ਬੋਰਡ ਨੂੰ ਮਨਜੂਰੀ ਦੇ ਦਿੱਤੀ ਹੈ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸਬੰਧਿਤ ਵਿਭਾਗ ਵਲੋਂ ਕੋਰੋਨਾ ਦੇ ਮੱਦੇਨਜ਼ਰ ਕੀਤੇ ਗਏ ਸਿਹਤ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਪੀ.ਐੱਸ.ਜੀ.ਪੀ.ਸੀ. ਦੇ ਜਨਰਲ ਸਕੱਤਰ ਅਮੀਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਐੱਨ.ਸੀ.ਓ.ਸੀ. ਵਲੋਂ ਪਾਕਿ ਹਿੰਦੂ ਸਿੱਖ ਸ਼ਰਧਾਲੂਆਂ ਲਈ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਉਣ ’ਤੇ ਕਿਸੇ ਪ੍ਰਕਾਰ ਦੀ ਕੋਈ ਮਨਾਹੀ ਨਹੀਂ ਰਹੀ। ਉਨ੍ਹਾਂ ਦਾਅਵਾ ਕੀਤਾ ਕਿ ਪਾਕਿ ’ਚ ਕੋਵਿਡ-19 ਦੀ ਤੀਜੀ ਲਹਿਰ ਦਾ ਪ੍ਰਭਾਵ ਲਗਪਗ ਖ਼ਤਮ ਹੋ ਚੁੱਕਿਆ ਹੈ। ਜਿਸ ਕਾਰਨ ਕੋਰੋਨਾ ਸੁਰੱਖਿਆ ਦੇ ਪੂਰੇ ਇੰਤਜਾਮ ਕੀਤੇ ਜਾਣ ਉਪਰੰਤ ਪਾਕਿ ਸਰਕਾਰ ਵਲੋਂ ਪਾਕਿ ਯਾਤਰੀਆਂ ਲਈ ਲਾਂਘਾ ਇਕ ਵਾਰ ਫਿਰ ਤੋਂ ਖੋਲ੍ਹ ਦਿੱਤਾ ਗਿਆ ਹੈ।

Share