ਐੱਨ.ਸੀ.ਬੀ. ਵੱਲੋਂ ਡਰੱਗਜ਼ ਮਾਮਲੇ ‘ਚ ਚਾਰਜਸ਼ੀਟ ਦਾਖਲ

115

-ਸ਼ਾਹਰੁਖ਼ ਦੇ ਪੁੱਤ ਆਰੀਅਨ ਨੂੰ ਦਿੱਤੀ ਕਲੀਨ ਚਿੱਟ
ਮੁੰਬਈ, 27 ਮਈ (ਪੰਜਾਬ ਮੇਲ)- ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਨੇ ਜਹਾਜ਼ ‘ਤੇ ਨਸ਼ੀਲੇ ਪਦਾਰਥ ਮਿਲਣ ਦੇ ਮਾਮਲੇ ‘ਚ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਕੇਸ ‘ਚ ਅਭਿਨੇਤਾ ਸ਼ਾਹਰੁਖ਼ ਖ਼ਾਨ ਦੇ ਪੁੱਤ ਆਰੀਅਨ ਖ਼ਾਨ ਨੂੰ ਪਿਛਲੇ ਸਾਲ ਗ੍ਰਿਫ਼ਤਾਰ ਕੀਤਾ ਗਿਆ ਸੀ ਪਰ ਚਾਰਜਸ਼ੀਟ ‘ਚ ਆਰੀਅਨ ਖ਼ਾਨ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਹੈ। ਬਿਆਨ ਦੇ ਅਨੁਸਾਰ ਐੱਸ.ਆਈ.ਟੀ. ਦੀ ਜਾਂਚ ਦੇ ਅਧਾਰ ‘ਤੇ 14 ਮੁਲਜ਼ਮਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਸ਼ਿਕਾਇਤ ਦਰਜ ਕੀਤੀ ਜਾ ਰਹੀ ਹੈ। ਸਬੂਤਾਂ ਦੀ ਘਾਟ ਕਾਰਨ 6 ਹੋਰ ਵਿਅਕਤੀਆਂ ਖ਼ਿਲਾਫ਼ ਸ਼ਿਕਾਇਤ ਦਰਜ ਨਹੀਂ ਕੀਤੀ ਜਾ ਰਹੀ।