ਚੰਡੀਗੜ੍ਹ, 6 ਮਾਰਚ (ਪੰਜਾਬ ਮੇਲ)- ਐੱਸ.ਆਈ.ਟੀ. ਵੱਲੋਂ ਨੇ ਮਹਿਲਾ ਕੋਚ ਨਾਲ ਛੇੜਛਾੜ ਦੇ ਮਾਮਲੇ ‘ਚ ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਖਿਲਾਫ ਜਾਂਚ ਪੂਰੀ ਕਰ ਲਈ ਹੈ। ਪੁਲਿਸ ਇੱਕ ਹਫ਼ਤੇ ਦੇ ਅੰਦਰ ਅਦਾਲਤ ਵਿਚ ਚਾਰਜਸ਼ੀਟ ਦਾਖ਼ਲ ਕਰ ਸਕਦੀ ਹੈ। ਐੱਸ.ਆਈ.ਟੀ. ਵੱਲੋਂ ਨਾਲ ਜੁੜੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਪੂਰੇ ਮਾਮਲੇ ਵਿਚ ਸਾਰੇ ਤੱਥਾਂ ਦੀ ਜਾਂਚ ਕਰ ਲਈ ਗਈ ਹੈ, ਜਿਸ ਦੀ ਰਿਪੋਰਟ ਉਚ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ।