ਐੱਸ.ਐੱਫ.ਜੇ. ਦੇ ਗੁਰਪਤਵੰਤ ਪੰਨੂੰ ਵੱਲੋਂ ਕੈਪਟਨ ਅਮਰਿੰਦਰ ਨੂੰ ਮੁੜ ਧਮਕੀ

113
Share

ਗੁਰਦਾਸਪੁਰ, 15 ਸਤੰਬਰ (ਪੰਜਾਬ ਮੇਲ)- ਖਾਲਿਸਤਾਨ ਸਮਰਥਕ ਅਤੇ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂੰ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫਿਰ ਧਮਕੀ ਦਿੱਤੀ ਗਈ ਹੈ। ਪੰਨੂੰ ਨੇ ਕਿਹਾ ਕਿ ਸਾਲ 2022 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਬਰਾਬਰ ਉਨ੍ਹਾਂ ਦਾ ਸੰਗਠਨ ਰੈਫਰੈਂਡਮ 2022 ਵੀ ਕਰਵਾਏਗਾ। ਇਹ ਰੈਫਰੈਂਡਮ ਕੈਪਟਨ ਅਮਰਿੰਦਰ ਸਿੰਘ ਦੀ ਰਾਜਨੀਤਿਕ ਮੌਤ ਸਿੱਧ ਹੋਵੇਗਾ।
ਸੂਤਰਾਂ ਅਨੁਸਾਰ ਗੁਰਪਤਵੰਤ ਸਿੰਘ ਪੰਨੂੰ ਨੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਫੋਨ ਕਰ ਕੇ ਮੁੱਖ ਮੰਤਰੀ ਨਾਲ ਗੱਲ ਕਰਨ ਦੀ ਇੱਛਾ ਪ੍ਰਗਟ ਕੀਤੀ ਪਰ ਆਪ੍ਰੇਟਰ ਨੇ ਕਿਹਾ ਕਿ ਉਹ ਰਿਹਾਇਸ਼ ’ਤੇ ਨਹੀਂ ਹਨ। ਇਸ ’ਤੇ ਪੰਨੂੰ ਨੇ ਆਪ੍ਰੇਟਰ ਨੂੰ ਕਿਹਾ ਕਿ ਉਹ ਉਨ੍ਹਾਂ ਦਾ ਸੰਦੇਸ਼ ਮੁੱਖ ਮੰਤਰੀ ਨੂੰ ਸੁਣਾ ਦੇਣ।

Share