ਐੱਸ.ਐੱਫ.ਜੇ. ਵੱਲੋਂ 5 ਨਵੰਬਰ ਨੂੰ ਏਅਰ ਇੰਡੀਆ ਦੀਆਂ ਦਿੱਲੀ ਤੋਂ ਲੰਡਨ ਉਡਾਣਾਂ ‘ਚ ਅੜਿੱਕਾ ਪਾਉਣ ਦਾ ਸੱਦਾ

452
Share

ਨਵੀਂ ਦਿੱਲੀ, 1 ਨਵੰਬਰ (ਪੰਜਾਬ ਮੇਲ)- ਵੱਖਵਾਦੀ ਜਥੇਬੰਦੀ ਸਿਖਸ ਫਾਰ ਜਸਟਿਸ (ਐੱਸ.ਐੱਫ.ਜੇ.) ਨੇ 5 ਨਵੰਬਰ ਨੂੰ ਏਅਰ ਇੰਡੀਆ ਦੀਆਂ ਦਿੱਲੀ ਤੋਂ ਲੰਡਨ ਉਡਾਣਾਂ ‘ਚ ਅੜਿੱਕਾ ਪਾਊਣ ਦਾ ਸੱਦਾ ਦਿੱਤਾ ਹੈ। ਇਸ ਐਲਾਨ ਮਗਰੋਂ ਦਿੱਲੀ ‘ਚ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ। ਸਮਝਿਆ ਜਾ ਰਿਹਾ ਹੈ ਕਿ ਪਾਬੰਦੀਸ਼ੁਦਾ ਜਥੇਬੰਦੀ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਮਗਰੋਂ ਹੋਏ ਸਿੱਖ ਕਤਲੇਆਮ ਦੇ ਵਿਰੋਧ ‘ਚ ਇਹ ਸੱਦਾ ਦਿੱਤਾ ਹੈ। ਖ਼ੁਫ਼ੀਆ ਏਜੰਸੀਆਂ ਨੇ ਦਿੱਲੀ ਪੁਲਿਸ, ਸੀ.ਆਈ.ਐੱਸ.ਐੱ.ਫ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਚੌਕਸ ਕਰ ਦਿੱਤਾ ਹੈ।

Share