ਐੱਸ.ਓ.ਆਈ. ਦੇ ਸਾਬਕਾ ਪ੍ਰਧਾਨ ਵਿੱਕੀ ਮਿੱਡੂਖੇੜਾ ਦਾ ਗੋਲੀਆਂ ਮਾਰ ਕੇ ਕਤਲ

674
Share

ਮੁਹਾਲੀ, 7 ਅਗਸਤ (ਪੰਜਾਬ ਮੇਲ)- ਇਥੋਂ ਦੇ ਵਾਰਡ ਨੰਬਰ-38 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਨਗਰ ਨਿਗਮ ਦੀ ਚੋਣ ਲੜਨ ਵਾਲੇ ਸੀਨੀਅਰ ਯੂਥ ਆਗੂ ਅਜੈਪਾਲ ਸਿੰਘ ਮਿੱਡੂਖੇੜਾ ਦੇ ਛੋਟੇ ਭਰਾ ਅਤੇ ਐੱਸ.ਓ.ਆਈ. ਦੇ ਸਾਬਕਾ ਪ੍ਰਧਾਨ ਵਿੱਕੀ ਮਿੱਢੂਖੇੜਾ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਮਾਰ ਦਿੱਤਾ। ਉਸ ਉਪਰ 10 ਗੋਲੀਆਂ ਚਲਾਈਆਂ। ਘਟਨਾ ਤੋਂ ਬਾਅਦ ਸ਼ਹਿਰ ’ਚ ਦਹਿਸ਼ਤ ਹੈ। ਇਹ ਘਟਨਾ ਮੁਹਾਲੀ ਦੇ ਸੈਕਟਰ-71 ਸਥਿਤ ਕਮਿਊਨਿਟੀ ਸੈਂਟਰ ਨੇੜੇ ਦੀ ਹੈ। ਪਿੰਡ ਵਾਸੀ ਮਨਦੀਪ ਸਿੰਘ ਵੱਲੋਂ ਆਪਣੇ ਸਾਥੀਆਂ ਦੀ ਮਦਦ ਨਾਲ ਵਿੱਕੀ ਨੂੰ ਤੁਰੰਤ ਨੇੜੇ ਦੇ ਆਈ.ਵੀ.ਵਾਈ. ਹਸਪਤਾਲ ਵਿਚ ਪਹੁੰਚਾ ਦਿੱਤਾ ਗਿਆ ਸੀ ਪਰ ਮੁੱਢਲੀ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਮਿ੍ਰਤਕ ਐਲਾਨ ਦਿੱਤਾ। ਮਟੌਰ ਪੁਲਿਸ ਦੇ ਕਰਮਚਾਰੀ ਵੀ ਮੌਕੇ ’ਤੇ ਪਹੁੰਚ ਗਏ।

Share