#PUNJAB

ਐੱਸ.ਜੀ.ਪੀ.ਸੀ. ਵੱਲੋਂ ਨਵੇਂ ਵੈੱਬ ਚੈਨਲ ਦਾ ਬਦਲਣ ਦਾ ਫੈਸਲਾ

ਅੰਮ੍ਰਿਤਸਰ, 15 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਪ੍ਰਸਾਰਣ ਲਈ ਆਪਣਾ ਵੈੱਬ ਚੈਨਲ ਸ਼ੁਰੂ ਕੀਤਾ ਜਾ ਰਿਹਾ ਹੈ। ਚੈਨਲ ਦੀ ਸ਼ੁਰੂਆਤ 24 ਜੁਲਾਈ ਤੋਂ ਹੋ ਰਹੀ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਵੇਂ ਵੈੱਬ ਚੈਨਲ ਦਾ ਨਾਂ ਬਦਲਣ ਦਾ ਫ਼ੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗੁਰਬਾਣੀ ਪ੍ਰਸਾਰਣ ਲਈ 24 ਜੁਲਾਈ ਤੋਂ ਸ਼ੁਰੂ ਕੀਤੇ ਜਾਣ ਵਾਲੇ ਵੈੱਬ ਚੈਨਲ ਦਾ ਨਾਂ ”ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ” ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਚੈਨਲ ਦਾ ਨਾਂ ”ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ” ਵਜੋਂ ਰੱਖਣ ਦਾ ਫ਼ੈਸਲਾ ਕੀਤਾ ਗਿਆ ਸੀ, ਪਰ ਸੰਗਤ ਦੇ ਸੁਝਾਵਾਂ ਮੁਤਾਬਕ ਹੁਣ ਵੈੱਬ ਚੈਨਲ ਦਾ ਨਾਂ ਤਬਦੀਲ ਕਰ ਦਿੱਤਾ ਗਿਆ ਹੈ।

Leave a comment