ਚੰਡੀਗੜ੍ਹ, 23 ਸਤੰਬਰ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਮੰਤਰੀ ਮੰਡਲ ਵਿੱਚ ਫੇਰਬਦਲ ਤੋਂ ਐਨ ਪਹਿਲਾਂ ਆਪਣੇ ਓਐਸਡੀ ਪ੍ਰੋ. ਓਂਕਾਰ ਸਿੰਘ ਨੂੰ ਹਟਾ ਦਿੱਤਾ ਹੈ। ਓਂਕਾਰ ਸਿੰਘ ਸੰਗਰੂਰ ਦੇ ਰਹਿਣ ਵਾਲੇ ਹਨ। ਓਂਕਾਰ ਸਿੰਘ ਨੂੰ ਭਗਵੰਤ ਮਾਨ ਦਾ ਕਰੀਬ ਮੰਨਿਆ ਜਾਂਦਾ ਹੈ। ਉਹ ਮੁੱਖ ਮੰਤਰੀ ਦਫ਼ਤਰ ਦੇ ਸਾਰੇ ਕੰਮ-ਕਾਜ ਸੰਭਾਲਦੇ ਸਨ। ਕਈ ਮਾਮਲਿਆਂ ’ਤੇ ਮੁੱਖ ਮੰਤਰੀ ਨੂੰ ਸਲਾਹ ਵੀ ਦਿੰਦੇ ਸਨ।