ਓ.ਪੀ. ਸੋਨੀ ਵੱਲੋਂ ਰਜਿੰਦਰਾ ਹਸਪਤਾਲ, ਪਟਿਆਲਾ ਵਿਖੇ ਕੋਵਿਡ-19 ਤੋਂ ਪੀੜਤ ਮਰੀਜ਼ ਦਾ ਸਫਲਤਾਪੂਰਵਕ ਡਾਇਲਸਿਸ ਕਰਨ ਦੀ ਭਰਪੂਰ ਸ਼ਲਾਘਾ

470
Share

ਚੰਡੀਗੜ੍ਹ, 12 ਜੁਲਾਈ (ਪੰਜਾਬ ਮੇਲ)- ਕੋਵਿਡ-19 ਦੀ ਰੋਕਥਾਮ ਅਤੇ ਇਸ ਤੋਂ ਪੀੜਤ ਮਰੀਜ਼ਾਂ ਦੀ ਸਿਹਤਯਾਬੀ ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ਰਜਿੰਦਰਾ ਹਸਪਤਾਲ, ਪਟਿਆਲਾ ਦੇ ਮੈਡੀਸਨ ਵਿਭਾਗ ਵੱਲੋਂ ਕੋਵਿਡ-19 ਤੋਂ ਪੀੜਤ ਮਰੀਜ਼ ਦਾ ਆਈਸੋਲੇਸ਼ਨ ਸਹੂਲਤ ਵਿੱਚ ਸਫਲਤਾਪੂਰਵਕ ਪਹਿਲਾ ਡਾਇਲਸਿਸ ਪੂਰਾ ਕੀਤਾ ਗਿਆ ਹੈ।
ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ਼੍ਰੀ ਓ.ਪੀ.ਸੋਨੀ ਨੇ ਦੱਸਿਆ ਕਿ ਰਜਿੰਦਰਾ ਹਸਪਤਾਲ, ਪਟਿਆਲਾ ਵਿਖੇ ਕੋਵਿਡ-19 ਤੋਂ ਪੀੜਤ ਮਰੀਜ਼ਾਂ ਦੇ ਡਾਇਲਸਿਸ ਲਈ ਵੱਖਰੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਰੀਜ਼ ਜਿਨ੍ਹਾਂ ਨੂੰ ਗੁਰਦੇ ਫੇਲ ਹੋਣ ਕਾਰਨ ਡਾਇਲਸਿਸ ਕਰਵਾਉਣਾ ਪੈਂਦਾ ਹੈ ਅਤੇ ਜੋ ਕੋਰੋਨਾ ਤੋਂ ਵੀ ਪੀੜਤ ਹਨ, ਉਨ੍ਹਾਂ ਨੂੰ ਰਜਿੰਦਰਾ ਹਸਪਤਾਲ, ਪਟਿਆਲਾ ਵਿਖੇ ਵੱਖਰੀਆਂ ਡਾਇਲਸਿਸ ਸਹੂਲਤਾਂ ਸ਼ੁਰੂ ਹੋ ਜਾਣ ਨਾਲ ਬਹੁਤ ਰਾਹਤ ਮਿਲੇਗੀ।
ਉਨ੍ਹਾਂ ਇਸ ਪ੍ਰਾਪਤੀ ਲਈ ਰਜਿੰਦਰਾ ਹਸਪਤਾਲ, ਪਟਿਆਲਾ ਦੇ ਡਾਕਟਰਾਂ ਅਤੇ ਹੋਰ ਮੈਡੀਕਲ ਸਟਾਫ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਸਰਕਾਰ ਲਈ ਕੋਵਿਡ 19 ਉਤੇ ਮਿਸ਼ਨ ਫਤਿਹ ਤਹਿਤ ਜਿੱਤ ਹਾਸਲ ਕਰਨ ਵਿਚ ਸਹਾਇਕ ਸਿੱਧ ਹੋਵੇਗੀ।


Share