ਸੈਕਰਾਮੈਂਟੋ, ਕੈਲੀਫੋਰਨੀਆ , 4 ਜੂਨ – ( ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਉੱਤਰੀ ਕੈਰੋਲੀਨਾ ਦੇ ਸ਼ੈਲਬੀ ਵਿੱਚ ਇੱਕ ਪੁਲਿਸ ਅਧਿਕਾਰੀ ਨੂੰ ਬਰਖਾਸਤ ਕਰ ਦਿੱਤਾ ਗਿਆ । ਇਹ ਕਾਰਵਾਈ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤੀ ਗਈ ਹੈ ਜਿਸ ਵਿਚ ਉਹ ਇੱਕ ਕਾਲੀ ਔਰਤ ਨੂੰ ਜ਼ਮੀਨ ‘ਤੇ ਸੁੱਟ ਕੇ ਉਸ ਦੇ ਵਾਰ-ਵਾਰ ਮੁੱਕੇ ਮਾਰਦਾ ਹੋਇਆ ਨਜਰ ਆ ਰਿਹਾ ਹੈ। ਇਸ ਵੀਡੀਓ ਤੋਂ ਬਾਅਦ ਸ਼ੈਲਬੀ ਵਿੱਚ ਵਿਰੋਧ ਪ੍ਰਦਰਸ਼ਨ ਹੋਏ ਅਤੇ ਅਧਿਕਾਰੀ ਦੀ ਬਰਖਾਸਤਗੀ ਦੀ ਮੰਗ ਕੀਤੀ। ਪੁਲਿਸ ਅਫਸਰ ਜਿਸ ਦਾ ਨਾਂ ਜਨਤਿਕ ਨਹੀਂ ਕੀਤਾ ਗਿਆ ਹੈ, ਨੂੰ ਸ਼ੈਲਬੀ ਪੁਲਿਸ ਮੁਖੀ ਬ੍ਰੈਡ ਫਰੇਜ਼ਰ ਦੇ ਅਨੁਸਾਰ, ਇੱਕ ਪ੍ਰਸ਼ਾਸਕੀ ਜਾਂਚ ਤੋਂ ਬਾਅਦ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ।
ਔਰਤ ਨਾਲ ਵਧੀਕੀ ਕਰਨ ਦੇ ਮਾਮਲੇ ਵਿੱਚ ਪੁਲਿਸ ਅਫਸਰ ਬਰਖਾਸਤ

