ਕਟੜਾ ‘ਚ ਬੱਸ ‘ਚ ਲੱਗੀ ਅੱਗ; 4 ਮੌਤਾਂ, 20 ਜ਼ਖ਼ਮੀ

40
Share

ਸ੍ਰੀਨਗਰ, 13 ਮਈ (ਪੰਜਾਬ ਮੇਲ)- ਜੰਮੂ-ਕਸ਼ਮੀਰ ਦੇ ਕਟੜਾ ਵਿਚ ਅੱਜ ਬੱਸ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿਚ ਚਾਰ ਸਵਾਰੀਆਂ ਦੀ ਮੌਤ ਹੋ ਗਈ ਤੇ 20 ਜ਼ਖ਼ਮੀ ਹੋ ਗਏ। ਇਹ ਹਾਦਸਾ ਕਟੜਾ ਤੋਂ ਤਿੰਨ ਕਿਲੋਮੀਟਰ ਦੂਰ ਨੋਮਾਈ ਵਿਚ ਹੋਇਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ। ਇਹ ਬੱਸ ਕਟੜਾ ਤੋਂ ਜੰਮੂ ਜਾ ਰਹੀ ਸੀ। ਦੱਸਣਾ ਬਣਦਾ ਹੈ ਕਿ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂ ਕਟੜਾ ਕੈਂਪ ਵਿਚ ਰੁੱਕਦੇ ਹਨ। ਵਧੀਕ ਡਾਇਰੈਕਟਰ ਜਨਰਲ (ਏ.ਡੀ.ਜੀ.) ਜੰਮੂ ਜ਼ੋਨ ਮੁਕੇਸ਼ ਸਿੰਘ ਨੇ ਦੱਸਿਆ ਕਿ ਮੁੱਢਲੀ ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਅੱਗ ਲੱਗਣ ਦਾ ਕਾਰਨ ਧਮਾਕਾਖੇਜ਼ ਸਮੱਗਰੀ ਨਾਲ ਵਿਸਫੋਟ ਨਹੀਂ ਹੈ ਪਰ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਬੱਸ ਵਿਚ ਅੱਗ ਕਿਵੇਂ ਲੱਗੀ। ਇਸ ਮਾਮਲੇ ਦੀ ਫੋਰੈਂਸਿਕ ਟੀਮ ਵਲੋਂ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਪੁਲਿਸ ਤੇ ਰਾਹਗੀਰਾਂ ਨੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿਚ ਦਾਖਲ ਕਰਵਾਇਆ।


Share