#PUNJAB

ਕਪੂਰਥਲਾ ਦੀ Court ਵੱਲੋਂ ਵਿਧਾਇਕਾ ਗਨੀਵ ਮਜੀਠੀਆ ਤਲਬ

ਜਲੰਧਰ, 1 ਦਸੰਬਰ (ਪੰਜਾਬ ਮੇਲ)- ਕਪੂਰਥਲਾ ਦੇ ਐਡੀਸ਼ਨਲ ਸੈਸ਼ਨਜ਼ ਜੱਜ ਦੀ ਅਦਾਲਤ ਨੇ ਫਰਵਰੀ 2022 ਵਿਚ ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ.) ਵੱਲੋਂ ਐੱਨ.ਆਰ.ਆਈ. ਕਬੱਡੀ ਖਿਡਾਰੀ ਰਣਜੀਤ ਸਿੰਘ ਜੀਤਾ ਮੌੜ ਅਤੇ ਹੋਰਾਂ ਖ਼ਿਲਾਫ਼ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਮਾਮਲੇ ਵਿਚ ਸ਼ਿਕਾਇਤ ਨਾਲ ਸਬੰਧਤ ਕੇਸ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਗਨੀਵ ਮਜੀਠੀਆ ਨੂੰ ਸੰਮਨ ਜਾਰੀ ਕੀਤਾ ਹੈ। ਇਹ ਸੰਮਨ 27 ਅਕਤੂਬਰ ਨੂੰ ਜਾਰੀ ਕੀਤੇ ਗਏ ਸਨ। ਇਸ ਕੇਸ ਦੀ ਅਗਲੀ ਸੁਣਵਾਈ 2 ਦਸੰਬਰ ਨੂੰ ਹੋਵੇਗੀ। ਇਸ ਕੇਸ ਵਿਚ ਜੀਤਾ ਮੌੜ ਮੁੱਖ ਮੁਲਜ਼ਮ ਹੈ, ਜਿਸ ਨੂੰ ਐੱਸ.ਟੀ.ਐੱਫ. ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗ੍ਰਿਫ਼ਤਾਰ ਕੀਤਾ ਸੀ ਅਤੇ ਸੌ ਗਰਾਮ ਹੈਰੋਇਨ ਅਤੇ ਇੱਕ ਹਥਿਆਰ ਬਰਾਮਦ ਕੀਤਾ ਗਿਆ ਸੀ।