ਕਪੂਰਥਲਾ ਵਿਧਾਇਕ ਰਾਣਾ ਗੁਰਜੀਤ ਸਿੰਘ ਅਮਰੀਕਾ ਫੇਰੀ ’ਤੇ

42
Share

ਸੈਕਰਾਮੈਂਟੋ, 5 ਅਕਤੂਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਪੰਜਾਬ ਰਾਜ ਦੇ ਸਾਬਕਾ ਮੰਤਰੀ ਕਪੂਰਥਲਾ ਵਿਧਾਇਕ ਰਾਣਾ ਗੁਰਜੀਤ ਸਿੰਘ ਜੋ ਕਿ ਹਾਲ ਹੀ ਵਿਚ ਅਮਰੀਕਾ ਦੇ ਦੌਰੇ ’ਤੇ ਆਏ। ਉਨ੍ਹਾਂ ਨੇ ਕੈਲੀਫੋਰਨੀਆ ਵਿਚ ਭਾਰਤੀ ਭਾਈਚਾਰੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਨਾਲ ਮੁਲਾਕਾਤ ਕੀਤੀ ਅਤੇ ਭਾਈਚਾਰੇ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਉਨਾਂ ਪ੍ਰਵਾਸੀ ਭਾਰਤੀਆਂ ਨਾਲ ਮਜ਼ਬੂਤ ਸਬੰਧ ਬਣਾਉਣ ਲਈ ਕਈ ਚਰਚਾਵਾਂ ਵੀ ਕੀਤੀਆਂ ਤੇ ਭਾਈਚਾਰੇ ਨੇ ਪੰਜਾਬ ਅਤੇ ਭਾਰਤ ਦੇ ਵਿਗੜ ਰਹੇ ਹਾਲਾਤਾਂ ਬਾਰੇ ਆਪਣੀਆਂ ਚਿੰਤਾਵਾਂ ’ਤੇ ਵੀ ਚਰਚਾ ਕੀਤੀ। ਵਿਧਾਇਕ ਨੇ ਮੁੱਦਿਆਂ ’ਤੇ ਚਰਚਾ ਕਰਨ ਤੋਂ ਗੁਰੇਜ਼ ਕੀਤਾ ਅਤੇ ਕਿਸੇ ਵੀ ਵਿਵਾਦ ਤੋਂ ਦੂਰੀ ਬਣਾ ਲਈ ਅਤੇ ਉਨ੍ਹਾਂ ਦੀਆਂ ਮੀਟਿੰਗਾਂ ਜ਼ਿਆਦਾਤਰ ਨਿੱਜੀ ਰਹੀਆਂ।

Share