13.1 C
Sacramento
Thursday, June 1, 2023
spot_img

ਕਬੱਡੀ ਖਿਡਾਰੀ ਸੰਦੀਪ ਅੰਬੀਆਂ ਦੇ ਕਤਲ ਦਾ ਦੋਸ਼ੀ ਸੁਰਜਨਜੀਤ ਚੱਠਾ ਜਲੰਧਰ ਪੁਲਿਸ ਵੱਲੋਂ ਗ੍ਰਿਫ਼ਤਾਰ

ਜਲੰਧਰ, 4 ਮਈ (ਪੰਜਾਬ ਮੇਲ)-ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕੇਸ ਵਿਚ ਜਲੰਧਰ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਦਰਅਸਲ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਦੀ ਅਪੀਲ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਕਤਲ ਕੇਸ ਦੇ ਮੁਲਜ਼ਮ ਸੁਰਜਨਜੀਤ ਸਿੰਘ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰੁਪਿੰਦਰ ਕੌਰ ਨੇ ਕਰੀਬ 6 ਮਹੀਨੇ ਪਹਿਲਾਂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਅਪੀਲ ਕੀਤੀ ਸੀ ਕਿ ਚੱਠਾ ਜਲੰਧਰ ਦੇ ਕਰਤਾਰ ਪੈਲੇਸ ਵਿਚ ਹੈ ਅਤੇ ਪੁਲਿਸ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰੇ।
ਉਸ ਸਮੇਂ ਪੁਲਿਸ ਚੱਠਾ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਸੀ ਪਰ ਪੁਲਿਸ ਨੇ ਬੀਤੀ ਰਾਤ ਸੁਰਜਨਜੀਤ ਸਿੰਘ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ। ਹਾਲਾਂਕਿ ਅਜੇ ਤੱਕ ਕਿਸੇ ਵੀ ਪੁਲਿਸ ਅਧਿਕਾਰੀ ਨੇ ਚੱਠਾ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਉਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੀਤੀ ਗਈ ਪੁਲਿਸ ਕਾਰਵਾਈ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ‘ਚ ਪੁਲਿਸ ਉਸ ਨੂੰ ਗ੍ਰਿਫ਼ਤਾਰ ਕਰਕੇ ਲੈ ਜਾ ਰਹੀ ਦਿੱਸ ਰਹੀ ਹੈ।
ਇਥੇ ਦੱਸਣਯੋਗ ਹੈ ਕਿ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਸੋਸ਼ਲ ਮੀਡੀਆ ‘ਤੇ ਲਾਈਵ ਹੋਈ ਸੀ। ਉਨ੍ਹਾਂ ਪੁਲਿਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ ਸੀ। ਰੁਪਿੰਦਰ ਨੇ ਕਿਹਾ ਸੀ ਕਿ ਉਸ ਨੇ ਐੱਸ. ਐੱਸ. ਪੀ. ਨੂੰ ਦੱਸਿਆ ਸੀ ਕਿ ਸੰਦੀਪ ਨੰਗਲ ਦੇ ਕਤਲ ਦਾ ਮੁਲਜ਼ਮ ਜਲੰਧਰ ਦੇ ਕਰਤਾਰ ਪੈਲੇਸ ਵਿੱਚ ਬੈਠਾ ਹੈ। ਨੰਗਲ ਅੰਬੀਆ ਕੇਸ ਵਿਚ ਚੱਠਾ ਦੋਸ਼ੀ ਹੈ ਤਾਂ ਉਸ ਨੂੰ ਗ੍ਰਿਫ਼ਤਾਰ ਕਰ ਸਕਦੇ ਹਾਂ। ਰੁਪਿੰਦਰ ਨੇ ਲਾਈਵ ਹੋ ਕੇ ਕਿਹਾ ਸੀ ਕਿ ਉਸ ਨੇ ਐੱਸ. ਐੱਸ. ਪੀ. ਨੂੰ ਵੁਆਇਸ ਮੈਸੇਜ ਵੀ ਭੇਜਿਆ ਸੀ ਅਤੇ ਫ਼ੋਨ ਵੀ ਕੀਤਾ ਸੀ। ਰੁਪਿੰਦਰ ਅਨੁਸਾਰ ਪਹਿਲਾਂ ਜਦੋਂ ਵੀ ਉਸ ਨੇ ਆਪਣੇ ਪਰਿਵਾਰ ਨੂੰ ਮਾਮਲੇ ਬਾਰੇ ਪੁੱਛਿਆ ਤਾਂ ਉਹ ਕਹਿੰਦੇ ਸਨ ਕਿ ਪੁਲਿਸ ਸੁਰਜਨਜੀਤ ਸਿੰਘ ਚੱਠਾ ਦੀ ਭਾਲ ਕਰ ਰਹੀ ਹੈ।
ਰੁਪਿੰਦਰ ਕੌਰ ਦਾ ਕਹਿਣਾ ਸੀ ਕਿ ਐੱਸ.ਐੱਸ. ਪੀ. ਨੂੰ ਫ਼ੋਨ ਕਰਕੇ ਦੱਸਿਆ ਸੀ ਕਿ ਮੁਲਜ਼ਮ ਨੂੰ ਤਿੰਨ ਤੋਂ ਚਾਰ ਮਿੰਟ ਤੱਕ ਡਰਾਈਵ ਕਰਕੇ ਫੜਿਆ ਜਾ ਸਕਦਾ ਹੈ। ਐੱਸ. ਐੱਸ. ਪੀ. ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਕਿਹਾ ਸੀ ਕਿ ਸਾਨੂੰ ਸਬੂਤ ਦਿਓ। ਰੁਪਿੰਦਰ ਨੇ ਕਿਹਾ ਸੀ ਕਿ ਸਬੂਤ ਵੇਖਣਾ ਅਦਾਲਤ ਦਾ ਕੰਮ ਹੈ। ਬਾਕੀ ਪੁਲਿਸ ਨੇ ਜੇਕਰ ਇਸ ਮਾਮਲੇ ‘ਚ ਸੁਰਜਨਜੀਤ ਸਿੰਘ ਨੂੰ ਨਾਮਜ਼ਦ ਕੀਤਾ ਹੈ ਤਾਂ ਉਹ ਕਿਸੇ ਨਾ ਕਿਸੇ ਆਧਾਰ ਜਾਂ ਸਬੂਤ ਨੂੰ ਵੇਖ ਕੇ ਹੀ ਕੀਤਾ ਹੈ। ਜੇਕਰ ਬਿਨਾਂ ਸਬੂਤ ਦੇ ਨਾਮਜ਼ਦ ਕੀਤਾ ਹੈ ਤਾਂ ਇਹ ਸਿਰਫ਼ ਵਾਹ-ਵਾਹੀ ਬਟੋਰਨ ਵਾਲਾ ਕੰਮ ਹੈ।

 

 

 

Related Articles

Stay Connected

0FansLike
3,790FollowersFollow
20,800SubscribersSubscribe
- Advertisement -spot_img

Latest Articles