ਸ਼ਿਕਾਗੋ, 23 ਅਗਸਤ (ਪੰਜਾਬ ਮੇਲ)- ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਨਵੰਬਰ ਵਿਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਵਿਚ ਡੈਮੋਕਰੇਟਿਕ ਪਾਰਟੀ ਦੀ ਉਮੀਦਵਾਰੀ ਨੂੰ ਰਸਮੀ ਤੌਰ ‘ਤੇ ਸਵੀਕਾਰ ਕਰ ਲਿਆ ਹੈ। ਹੈਰਿਸ ਅਤੇ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਾਲੇ ਚੋਣਾਂ ‘ਚ ਸਖ਼ਤ ਟੱਕਰ ਹੈ। ਭਾਰਤੀ-ਅਫਰੀਕੀ ਮੂਲ ਦੀ ਹੈਰਿਸ ਨੇ ਰਾਤ ਸ਼ਿਕਾਗੋ ‘ਚ ‘ਡੈਮੋਕ੍ਰੇਟਿਕ ਨੈਸ਼ਨਲ ਕਨਵੈਨਸ਼ਨ’ ਦੌਰਾਨ ਉਮੀਦਵਾਰੀ ਸਵੀਕਾਰ ਕਰ ਲਈ ਅਤੇ ਇਸ ਨਾਲ ਉਹ ਡੈਮੋਕ੍ਰੇਟਿਕ ਪਾਰਟੀ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਬਣਨ ਵਾਲੀ ਦੂਜੀ ਮਹਿਲਾ ਬਣ ਗਈ। ਉਨ੍ਹਾਂ ਤੋਂ ਪਹਿਲਾ ਹਿਲੇਰੀ ਕਲਿੰਟਨ ਨੇ ਇਹ ਚੋਣ ਲੜੀ ਸੀ।
ਕਮਲਾ ਹੈਰਿਸ ਵੱਲੋਂ ਡੈਮੋਕਰੇਟਿਕ ਪਾਰਟੀ ਦੀ ਉਮੀਦਵਾਰੀ ਸਵੀਕਾਰ
