ਕਰਨਾਟਕ ਹਿਜਾਬ ਮਾਮਲੇ ’ਤੇ ਸੁਪਰੀਮ ਕੋਰਟ ਵੱਲੋਂ ਫੈਸਲਾ ਰਾਖਵਾਂ

28
Share

ਨਵੀਂ ਦਿੱਲੀ, 22 ਸਤੰਬਰ (ਪੰਜਾਬ ਮੇਲ)-ਕਰਨਾਟਕ ਹਿਜਾਬ ਮਾਮਲੇ ਦੀ ਸੁਣਵਾਈ ਵੀਰਵਾਰ ਸੁਪਰੀਮ ਕੋਰਟ ’ਚ ਹੋਈ। ਦੇਸ਼ ਦੀ ਸਰਵਉੱਚ ਅਦਾਲਤ ਨੇ ਇਸ ਮਾਮਲੇ ’ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਮਾਮਲੇ ਦੀ ਸੁਣਵਾਈ 10 ਦਿਨ ਚੱਲੀ। ਜਸਟਿਸ ਹੇਮੰਤ ਗੁਪਤਾ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੇ ਬੈਂਚ ਨੇ ਹਿਜਾਬ ਵਿਵਾਦ ’ਤੇ ਸੁਣਵਾਈ ਮੁਕੰਮਲ ਕਰਦਿਆਂ ਫੈਸਲਾ ਰਾਖਵਾਂ ਰੱਖਣ ਦਾ ਐਲਾਨ ਕੀਤਾ। ਬੈਂਚ ਨੇ ਕਿਹਾ ਕਿ ਇਸ ਮਾਮਲੇ ’ਤੇ ਲਿਖਤੀ ਦਲੀਲਾਂ ਹੁਣ ਵੀ ਦਿੱਤੀਆਂ ਜਾ ਸਕਦੀਆਂ ਹਨ। ਦੱਸਣਾ ਬਣਦਾ ਹੈ ਕਿ ਜਸਟਿਸ ਹੇਮੰਤ ਗੁਪਤਾ 16 ਅਕਤੂਬਰ ਨੂੰ ਸੇਵਾਮੁਕਤ ਹੋ ਰਹੇ ਹਨ, ਇਸ ਕਰ ਕੇ ਉਮੀਦ ਜਤਾਈ ਜਾ ਰਹੀ ਹੈ ਕਿ ਹਿਜਾਬ ਮਾਮਲੇ ’ਤੇ ਫੈਸਲਾ 16 ਅਕਤੂਬਰ ਤੋਂ ਪਹਿਲਾਂ ਆ ਸਕਦਾ ਹੈ।

Share