ਚੰਡੀਗੜ੍ਹ, 16 ਜੁਲਾਈ (ਪੰਜਾਬ ਮੇਲ)- ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਉਣ ਮਗਰੋਂ ਉਨ੍ਹਾਂ ਦੇ ਪਰਿਵਾਰ ਦੀ ਰਿਪੋਰਟ ਆਈ ਹੈ। ਇਸ ‘ਚ ਉਨ੍ਹਾਂ ਦੀ ਪਤਨੀ ਤੇ ਉਨ੍ਹਾਂ ਦਾ ਬੇਟਾ ਵੀ ਕਰੋਨਾ ਪੌਜ਼ੇਟਵ ਆਏ ਹਨ। ਇਸ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਤ੍ਰਿਪਤ ਰਾਜਿੰਦਰ ਬਾਜਵਾ ਦੀ ਸਿਹਤਯਾਬੀ ਲਈ ਕਾਮਨਾ ਕੀਤੀ ਹੈ।