ਲਖਨਊ, 14 ਸਤੰਬਰ (ਪੰਜਾਬ ਮੇਲ)- ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਕਰੋਨਾਵਾਇਰਸ ਦੀ ਲਪੇਟ ਵਿੱਚ ਆ ਗਏ ਹਨ। ਉਨ੍ਹਾਂ ਦੇ ਪੋਤਰੇ ਅਤੇ ਕੈਬਨਿਟ ਮੰਤਰੀ ਸੰਦੀਪ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਯੋਗੀ ਸਰਕਾਰ ’ਚ ਤਕਨੀਕੀ ਅਤੇ ਸਿਹਤ ਸਿੱਖਿਆ ਮੰਤਰੀ ਨੇ ਆਪਣੇ ਟਵਿੱਟਰ ਅਕਾਊਂਟ ’ਤੇ ਇਹ ਖੁਲਾਸਾ ਕਰਦਿਆਂ 88 ਸਾਲਾ ਭਾਜਪਾ ਆਗੂ ਦੇ ਜਲਦੀ ਸਿਹਤਯਾਬ ਹੋਣ ਦੀ ਅਰਦਾਸ ਕੀਤੀ ਹੈ। ਕਲਿਆਣ ਸਿੰਘ ਨੂੰ ਇਲਾਜ ਲਈ ਲਖਨਊ ਦੇ ਸੰਜੇ ਗਾਂਧੀ ਪੋਸਟਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਵਿੱਚ ਦਾਖ਼ਲ ਕਰਵਾਇਆ ਗਿਆ ਹੈ।