ਕਰੋਨਾਵਾਇਰਸ ਦੇ ਮੱਦੇਨਜ਼ਰ ਦਿੱਲੀ ਵਿੱਚ ਅਗਲੇ ਸੋਮਵਾਰ ਤਕ ਰਹੇਗਾ ਲੌਕਡਾਊਨ

125
Share

ਨਵੀਂ ਦਿੱਲੀ, 19 ਅਪ੍ਰੈਲ (ਪੰਜਾਬ ਮੇਲ)- ਦਿੱਲੀ ਸਰਕਾਰ ਵਲੋਂ ਕਰੋਨਾਵਾਇਰਸ ਦੇ ਮੱਦੇਨਜ਼ਰ ਰਾਜਧਾਨੀ ਵਿਚ ਅੱਜ ਰਾਤ ਤੋਂ ਅਗਲੇ ਸੋਮਵਾਰ ਤਕ ਲੌਕਡਾਊਨ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਰਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਛੋਟੀ ਮਿਆਦ ਦੇ ਲੌਕਡਾਊਨ ਦੌਰਾਨ ਦਿੱਲੀ ਛੱੜ ਕੇ ਨਾ ਜਾਣ। ਉਨ੍ਹਾਂ ਦਿੱਲੀ ਵਾਸੀਆਂ ਨੂੰ ਵੀ ਕਰੋਨਾ ਦੀ ਰੋਕਥਾਮ ਲਈ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ। ਵਿਆਹ ਸਮਾਗਮਾਂ ਵਿਚ ਸਿਰਫ 50 ਮਹਿਮਾਨਾਂ ਨੂੰ ਸ਼ਾਮਲ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਵੇਲੇ ਦਿੱਲੀ ਵਿਚ ਕਰੋਨਾ ਕਾਰਨ ਹਾਲਾਤ ਬਦਤਰ ਹੋਏ ਪਏ ਹਨ ਤੇ ਇਥੋਂ ਦੇ ਹਸਪਤਾਲਾਂ ਵਿਚ ਬੈਡ, ਆਕਸੀਜਨ ਤੇ ਕਰੋਨਾ ਰੋਕੂ ਟੀਕਿਆਂ ਦੀ ਘਾਟ ਬਣੀ ਹੋਈ ਹੈ।


Share