ਕਰੋਨਾਵਾਇਰਸ : 3 ਮੌਤਾਂ ਨਾਲ ਪੰਜਾਬ ‘ਚ ਮੌਤਾਂ ਦੀ ਗਿਣਤੀ 35 ਹੋਈ

516
Share

ਹੁਣ ਤੱਕ 1366 ਸਿਹਤਯਾਬ

ਚੰਡੀਗੜ੍ਹ, 18 ਮਈ (ਪੰਜਾਬ ਮੇਲ)- ਪੰਜਾਬ ਵਿੱਚ ਕਰੋਨਾਵਾਇਰਸ ਨਾਲ ਮੌਤਾਂ ਦੀ ਗਿਣਤੀ ਵੱਧ ਕੇ 35 ਹੋ ਗਈ ਹੈ। ਸਿਹਤ ਵਿਭਾਗ ਮੁਤਾਬਕ ਸ਼ਨਿਚਰਵਾਰ ਰਾਤ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ 2 ਅਤੇ ਲੁਧਿਆਣਾ ਨਾਲ ਸਬੰਧਤ ਇੱਕ ਵਿਅਕਤੀ ਦੀ ਮੌਤ ਹੋ ਗਈ। ਵਾਇਰਸ ਦੇ ਫੈਲਣ ਦੀ ਰਫ਼ਤਾਰ ਪਿਛਲੇ ਦਿਨਾਂ ਨਾਲੋਂ ਮੱਠੀ ਪਈ ਹੈ ਤੇ ਲੰਘੇ 24 ਘੰਟਿਆਂ ਦੌਰਾਨ 18 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੂਬੇ ਵਿੱਚ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ 1964 ਹੋ ਗਈ ਹੈ। ਹੁਣ ਤੱਕ 1366 ਵਿਅਕਤੀਆਂ ਨੂੰ ਇਕਾਂਤਵਾਸ ਕੇਂਦਰਾਂ ਅਤੇ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਸੇ ਦੌਰਾਨ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਪੰਜਾਬ ਪੁਲੀਸ ਦੇ ਜਿਨ੍ਹਾਂ 16 ਮੁਲਾਜ਼ਮਾਂ ਵਿੱਚ ਕਰੋਨਾਵਾਇਰਸ ਦੇ ਲੱਛਣ ਪਾਏ ਗਏ ਸਨ ਉਨ੍ਹਾਂ ਵਿੱਚੋਂ 8 ਨੂੰ ਘਰੀਂ ਤੋਰ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਾਜ਼ੇਟਿਵ ਵਿਅਕਤੀਆਂ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ 190 ਪੁਲੀਸ ਕਰਮਚਾਰੀਆਂ ਨੂੰ ਏਕਾਂਤ ’ਚ ਰੱਖਿਆ ਗਿਆ ਹੈ ਤੇ ਕੁੱਲ 20 ਏਕਾਂਤਵਾਸ ਕੇਂਦਰ ਪੁਲੀਸ ਮੁਲਾਜ਼ਮਾਂ ਲਈ ਬਣਾਏ ਗਏ ਹਨ।

Share