ਕਰੋਨਾ ਕਾਰਨ ਪੰਜਾਬ ’ਚ ਰਾਤ ਦਾ ਕਰਫਿਊ ’ਚ 2 ਘੰਟੇ ਦਾ ਵਾਧਾ

359
Share

ਚੰਡੀਗੜ੍ਹ, 26 ਅਪ੍ਰੈਲ (ਪੰਜਾਬ ਮੇਲ)- ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਸੂਬੇ ’ਚ ਰਾਤ ਦਾ ਕਰਫਿਊ ਦੋ ਘੰਟੇ ਵਧਾ ਦਿੱਤਾ ਹੈ। ਇਸ ਦੇ ਨਾਲ ਹੀ ਸੂੁਬੇ ’ਚ ਸਾਰੀਆਂ ਦੁਕਾਨਾਂ ਸ਼ਾਮ 5 ਵਜੇ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੈਬਨਿਟ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ’ਚ ਹੁਣ ਸਾਰੀਆਂ ਦੁਕਾਨਾਂ ਹੁਣ ਸ਼ਾਮ 5 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ। ਪਹਿਲਾਂ ਰਾਤ ਨੂੰ ਅੱਠ ਵਜੇ ਲੱਗਣ ਵਾਲਾ ਕਰਫਿਊ ਹੁਣ ਸ਼ਾਮ 6 ਵਜੇ ਤੋਂ ਸਵੇਰੇ ਪੰਜ ਵਜੇ ਤੱਕ ਲੱਗੇਗਾ।

Share