ਕਰੋਨਾ ਕੇਸਾਂ ’ਚ ਵਾਧੇ ਨੂੰ ਦੇਖਦਿਆਂ ਚੰਡੀਗੜ੍ਹ ’ਚ ਰਾਤ ਦਾ ਕਰਫਿਊ ਲਾਉਣ ਦਾ ਐਲਾਨ

261
Share

ਚੰਡੀਗੜ੍ਹ, 16 ਅਪ੍ਰੈਲ (ਪੰਜਾਬ ਮੇਲ)- ਸ਼ਹਿਰ ’ਚ ਕੋਵਿਡ-19 ਕੇਸਾਂ ਨੂੰ ਵਧਣ ਤੋਂ ਰੋਕਣ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਯੂਟੀ ਵਿਚ ਰਾਤ ਦਾ ਕਰਫਿਊ ਲਗਾਉਣ ਦਾ ਐਲਾਨ ਕੀਤਾ ਹੈ। ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ। ਇਸ ਦੌਰਾਨ ਸਿਰਫ ਜ਼ਰੂਰੀ ਸੇਵਾਵਾਂ ਹੀ ਜਾਰੀ ਰੱਖਣ ਦੀ ਇਜਾਜ਼ਤ ਹੋਵੇਗੀ। ਕਰਫਿਊ ਸਮੇਂ ਕਿਸੇ ਤਰ੍ਹਾਂ ਦਾ ਇਕੱਠ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ ਅਤੇ ਰੈਸਟੋਰੈਂਟ ਵੀ ਰਾਤ 10 ਵਜੇ ਤੱਕ ਬੰਦ ਕਰਨਗੇ ਲਾਜ਼ਮੀ ਹੋਣਗੇ। ਹਾਲਾਤ ’ਚ ਸੁਧਾਰ ਹੋਣ ’ਤੇ ਫੈਸਲੇ ਦੀ ਸਮੀਖਿਆ ਕੀਤੀ ਜਾਵੇਗਾ। ਹਾਲ ਦੀ ਘੜੀ ਇਹ ਸਪੱਸ਼ਟ ਨਹੀਂ ਹੈ ਕਿ ਕਰਫਿਊ ਕਦੋਂ ਤੋਂ ਲੱਗੇਗਾ। ਸਿਹਤ ਮੰਤਰਾਲੇ ਦੀ ਪਿਛਲੇ ਹਫ਼ਤੇ ਦੀ ਰਿਪੋਰਟ ਅਨੁਸਾਰ ਚੰਡੀਗੜ੍ਹ ’ਚ ਪਾਜ਼ੀਟਿਵ ਕੇਸਾਂ ਦੀ ਗਿਣਤੀ 11.2 ਫੀਸਦੀ ਹੈ, ਜੋ ਮੁਲਕ ਵਿਚ ਸਭ ਤੋਂ ਵਧ ਹੈ। ਮੰਗਲਵਾਰ ਸ਼ਾਮ ਤੱਕ ਯੂਟੀ ’ਚ 3062 ਕੇਸ ਐਕਟਿਵ ਸਨ।

Share