ਕਰੋਨਾ ਦੀ ਤੀਜੀ ਲਹਿਰ ਦੇ ਖਦਸ਼ੇ ਵਜੋਂ ਹਰਿਆਣਾ ਨੇ ‘ਮਹਾਮਾਰੀ ਅਲਰਟ’ 9 ਅਗਸਤ ਤੱਕ ਵਧਾਇਆ

335
Share

ਚੰਡੀਗੜ੍ਹ, 31 ਜੁਲਾਈ (ਪੰਜਾਬ ਮੇਲ)- ਹਰਿਆਣਾ ਸਰਕਾਰ ਨੇ ਸੂਬੇ ’ਚ ਕਰੋਨਾਵਾਇਰਸ ਦੀ ਤੀਜੀ ਲਹਿਰ ਦੀ ਆਮਦ ਦਾ ਖ਼ਦਸ਼ਾ ਜਤਾਉਂਦਿਆਂ ‘ਮਹਾਮਾਰੀ ਅਲਰਟ-ਸੁਰੱਖਿਅਤ ਹਰਿਆਣਾ’ (ਲੌਕਡਾਊਨ) 9 ਅਗਸਤ ਤੱਕ ਵਧਾ ਦਿੱਤਾ ਹੈ। ਸੂਬੇ ਵਿਚ 2 ਅਗਸਤ ਸਵੇਰੇ 5 ਵਜੇ ਤੋਂ 9 ਅਗਸਤ ਸਵੇਰੇ 5 ਵਜੇ ਤੱਕ ‘ਮਹਾਮਾਰੀ ਅਲਰਟ-ਸੁਰੱਖਿਅਤ ਹਰਿਆਣਾ’ (ਲੌਕਡਾਊਨ) ਤਹਿਤ ਪਾਬੰਦੀਆਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ। ਹਰਿਆਣਾ ਸਰਕਾਰ ਨੇ ਸੂਬੇ ਵਿਚ ਆਂਗਨਵਾੜੀ ਸੈਂਟਰਾਂ ਨੂੰ 15 ਅਗਸਤ ਤੱਕ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨੂੰ ਅਗਲੇ ਸੈਸ਼ਨ ਤੋਂ ਖੋਲ੍ਹਣ ਲਈ ਇਜਾਜ਼ਤ ਦੇ ਦਿੱਤੀ ਹੈ।

Share