ਕਰੋਨਾ ਦੀ ਤੀਜੀ ਲਹਿਰ ਨਾਲ ਜੂਝ ਰਹੇ ਪਾਕਿਸਤਾਨ ਨੇ ਪ੍ਰਭਾਵਿਤ ਇਲਾਕਿਆਂ ’ਚ ਵਿੱਦਿਅਕ ਅਦਾਰੇ ਕੀਤੇ ਬੰਦ

443
Share

ਇਸਲਾਮਾਬਾਦ, 15 ਮਾਰਚ (ਪੰਜਾਬ ਮੇਲ)- ਕੋਰੋਨਾ ਵਾਇਰਸ ਇਨਫੈਕਸ਼ਨ ਦੀ ਤੀਜੀ ਲਹਿਰ ਨਾਲ ਜੂਝ ਰਹੇ ਪਾਕਿਸਤਾਨ ਨੇ ਬੁਰੀ ਤਰ੍ਹਾਂ ਪ੍ਰਭਾਵਿਤ ਇਲਾਕਿਆਂ ’ਚ ਵਿਦਿਅਕ ਅਦਾਰੇ ਦੋ ਹਫ਼ਤੇ ਲਈ ਬੰਦ ਕਰ ਦਿੱਤੇ ਹਨ। ਪਾਕਿਸਤਾਨ ਵਿਚ ਸੋਮਵਾਰ ਨੂੰ ਇਨਫੈਕਸ਼ਨ ਦੇ 2253 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਦੇਸ਼ ਵਿਚ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 6,07,453 ਹੋ ਗਈ।
ਦੇਸ਼ ਦੇ ਸਭ ਤੋਂ ਵੱਡੇ ਸੂਬੇ ਪੰਜਾਬ ’ਚ ਲਗਾਤਾਰ 6ਵੇਂ ਦਿਨ ਅੱਜ ਵੀ 1000 ਤੋਂ ਵੱਧ ਨਵੇਂ ਮਾਮਲੇ ਆਏ ਹਨ। ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬਜ਼ਦਾਰ ਨੇ ਚਿਤਾਵਨੀ ਦਿੰਦੇ ਹੋਏ ਲੋਕਾਂ ਨੂੰ ਕਿਹਾ ਕਿ ਉਹ ਕੋਰੋਨਾਵਾਇਰਸ ਇਨਫੈਕਸ਼ਨ ਨੂੰ ਹਲਕੇ ਵਿਚ ਨਾ ਲੈਣ। ਸੂਬਾਈ ਸਰਕਾਰ ਨੇ ਵੀ ਪਾਬੰਦੀਆਂ ਲਗਾਈਆਂ ਹਨ ਅਤੇ ਕਈ ਸ਼ਹਿਰਾਂ ’ਚ ਸਖ਼ਤੀ ਵਰਤੀ ਜਾ ਰਹੀ ਹੈ।
ਪੰਜਾਬ ਦੇ ਫੈਸਲਾਬਾਦ, ਗੁਜਰਾਂਵਲਾ, ਲਾਹੌਰ, ਗੁਜਰਾਤ, ਮੁਲਤਾਨ, ਰਾਵਲਪਿੰਡੀ ਅਤੇ ਸਿਆਲਕੋਟ ਵਿਚ ਵਿਦਿਅਕ ਅਦਾਰੇ ਸੋਮਵਾਰ ਨੂੰ ਦੋ ਹਫ਼ਤੇ ਲਈ ਬੰਦ ਕਰ ਦਿੱਤੇ ਗਏ ਹਨ। ਉਨ੍ਹਾਂ ਦੇ ਇਲਾਵਾ ਇਸਲਾਮਾਬਾਦ, ਪੇਸ਼ਾਵਰ ਅਤੇ ਮੁਜ਼ਫਰਾਬਾਦ ਵਿਚ ਵੀ ਵਿਦਿਅਕ ਅਦਾਰੇ ਬੰਦ ਕਰ ਦਿੱਤੇ ਗਏ ਹਨ।

Share