ਕਰੋਨਾ ਦੇ 10 ਫ਼ੀਸਦੀ ਤੋਂ ਵੱਧ ਪ੍ਰਭਾਵਿਤ ਖੇਤਰਾਂ ’ਚ ਸਖ਼ਤ ਲੌਕਡਾਊਨ ਲਾਉਣਾ ਜ਼ਰੂਰੀ: ਏਮਸ ਡਾਇਰੈਕਟਰ

103
Share

ਨਵੀਂ ਦਿੱਲੀ, 4 ਮਈ (ਪੰਜਾਬ ਮੇਲ)- ਏਮਸ ਦੇ ਡਾਇਰੈਕਟਰ ਡਾ. ਰਣਦੀਪ ਗੁਲੇਰੀਆ ਨੇ ਅੱਜ ਕਿਹਾ ਕਿ ਜਿਨ੍ਹਾਂ ਖੇਤਰਾਂ ਵਿਚ ਕਰੋਨਾ ਦੇ ਦਸ ਫ਼ੀਸਦੀ ਦੀ ਦਰ ਤੋਂ ਵੱਧ ਕੇਸ ਜਾਂ ਕਰੋਨਾ ਮਰੀਜ਼ਾਂ ਨਾਲ 60 ਫ਼ੀਸਦੀ ਤੋਂ ਵੱਧ ਬੈੱਡ ਭਰੇ ਹੋਏ ਹਨ, ਉਥੇ ਸਖ਼ਤ ਲੌਕਡਾਊਨ ਲਾਉਣਾ ਚਾਹੀਦਾ ਹੈ। ਹਾਲਾਂਕਿ ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਲੋਕਾਂ ਦੇ ਜੀਵਨ-ਨਿਰਬਾਹ ਨੂੰ ਧਿਆਨ ਵਿਚ ਰੱਖਦਿਆਂ ਪੂਰੇ ਦੇਸ਼ ਵਿਚ ਇਸ ਤਰ੍ਹਾਂ ਦੀਆਂ ਪਾਬੰਦੀਆਂ ਲਾਉਣਾ ਇੱਕੋ-ਇੱਕ ਹੱਲ ਨਹੀਂ ਹੋ ਸਕਦਾ। ਕਰੋਨਾਵਾਇਰਸ ’ਤੇ ਕਾਬੂ ਪਾਉਣ ਲਈ ਕੁੱਝ ਸੂਬਿਆਂ ਵੱਲੋਂ ਰਾਤ ਦਾ ਕਰਫਿਊ ਲਾਉਣ ਅਤੇ ਹਫ਼ਤਾਵਾਰੀ ਲੌਕਡਾਊਨ ਦੀ ਰਣਨੀਤੀ ਨੂੰ ਖਾਰਜ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕਰੋਨਾ ਨੂੰ ਫੈਲਣ ਤੋਂ ਰੋਕਣ ਲਈ ਪ੍ਰਭਾਵਸ਼ਾਲੀ ਢੰਗ ਨਹੀਂ ਹੈ।

Share