ਕਰੋਨਾ ਮੁਕਤ ਹੋਏ ਕੇਜਰੀਵਾਲ

234
Share

ਨਵੀਂ ਦਿੱਲੀ, 9 ਜਨਵਰੀ (ਪੰਜਾਬ ਮੇਲ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਕਿ ਉਹ ਕਰੋਨਾਵਾਇਰਸ ਦੀ ਲਾਗ ਤੋਂ ਉਭਰ ਆਏ ਹਨ ਅਤੇ ਲੋਕਾਂ ਦੀ ਸੇਵਾ ਵਿਚ ਪਰਤ ਆਏ ਹਨ। 4 ਜਨਵਰੀ ਨੂੰ ਮੁੱਖ ਮੰਤਰੀ ਕੇਜਰੀਵਾਲ ਦੇ ਕਰੋਨਾਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਸੀ ਅਤੇ ਉਨ੍ਹਾਂ ਨੇ ਘਰ ’ਚ ਹੀ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਸੀ। ਉਨ੍ਹਾਂ ਵਿਚ ਬਿਮਾਰੀ ਦੇ ਹਲਕੇ ਲੱਛਣ ਸਨ। ਕੇਜਰੀਵਾਲ ਨੇ ਅੱਜ ਸਵੇਰੇ ਟਵੀਟ ਕੀਤਾ, ‘‘ਕਰੋਨਾ ਤੋਂ ਠੀਕ ਹੋ ਕੇ ਮੈਂ ਵਾਪਸ ਤੁਹਾਡੀ ਸੇਵਾ ਵਿਚ ਹਾਜ਼ਰ ਹਾਂ।’’ ਕੇਜਰੀਵਾਲ ਨੇ 3 ਜਨਵਰੀ ਨੂੰ ਉੱਤਰਾਖੰਡ ਦੇ ਦੇਹਰਾਦੂਨ ਵਿਚ ਇਕ ਰੈਲੀ ਕੀਤੀ ਸੀ, ਜਿਸ ਤੋਂ ਅਗਲੇ ਦਿਨ ਉਨ੍ਹਾਂ ਦੇ ਲਾਗ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ ਸੀ।


Share