ਕਰੋਨਾ ਵੈਕਸੀਨ ਦੀ ਘਾਟ ਕਾਰਨ ਫਿਲਹਾਲ ਪੰਜਾਬ ’ਚ 18 ਤੋਂ 45 ਸਾਲ ਦੀ ਉਮਰ ਵਾਲਿਆਂ ਨੂੰ ਨਹੀਂ ਲੱਗੇਗੀ ਵੈਕਸੀਨ : ਕੈਪਟਨ

139
Share

ਰਾਜ ’ਚ ਤਾਲਾਬੰਦੀ ਦੀ ਸੰਭਾਵਨਾ ਨੂੰ ਵੀ ਕੀਤਾ ਰੱਦ
ਚੰਡੀਗੜ੍ਹ, 30 ਅਪ੍ਰੈਲ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰਾਜ ਵਿੱਚ ਕਰੋਨਾ ਕਾਰਨ ਪੈਦਾ ਹੋਏ ਹਾਲਾਤ ਦਾ ਜਾਇਜ਼ਾ ਲਿਆ ਤੇ ਕਿਹਾ ਕਿ ਕਰੋਨਾ ਵੈਕਸੀਨ ਦੀ ਤੋਟ ਕਾਰਨ ਪਹਿਲੀ ਮਈ ਤੋਂ 18 ਸਾਲ ਤੋਂ 45 ਸਾਲ ਤੱਕ ਦੀ ਉਮਰ ਵਾਲਿਆਂ ਲਈ ਟੀਕਾਕਰਨ ਦੀ ਮੁਹਿੰਮ ਨੂੰ ਟਾਲ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਰਾਜ ਵਿੱਚ ਤਾਲਾਬੰਦੀ ਦੀ ਸੰਭਾਵਨਾ ਨੂੰ ਰੱਦ ਕਰਦਿਆਂ ਕਿਹਾ ਕਿ ਕਰੋਨਾ ਵਾਇਰਸ ਨਾਲ ਲੜਨ ਲਈ ਤਾਲਾਬੰਦੀ ਕੋਈ ਹੱਲ ਨਹੀਂ ਹੈ। ਉਹ ਕਰੋਨਾ ਤੋਂ ਸਭ ਤੋਂ ਵੱਧ ਪੀੜਤ ਛੇ ਜ਼ਿਲ੍ਹਿਆਂ ਲੁਧਿਆਣਾ, ਮੁਹਾਲੀ, ਜਲੰਧਰ, ਬਠਿੰਡਾ, ਪਟਿਆਲਾ ਤੇ ਅੰਮਿ੍ਰਤਸਰ ਵਿੱਚ ਸਖ਼ਤੀ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਸਨਅਤਕਾਰਾਂ ਨੂੰ ਕਿਹਾ ਕਿ ਜੇ ਉਨ੍ਹਾਂ ਦੀ ਕਾਮਿਆਂ ਵਿੱਚ ਕਰੋਨਾ ਦੇ ਮਾੜੇ ਮੋਟੇ ਲੱਛਣ ਹਨ ਤਾਂ ਉਹ ਉਨ੍ਹਾਂ ਦਾ ਧਿਆਨ ਰੱਖਣ ਤੇ ਉਨ੍ਹਾਂ ਦੇ ਇਕਾਂਤਵਾਸ ਦਾ ਢੁਕਵੇਂ ਪ੍ਰਬੰਧ ਕਰਨ। ਇਸ ਦੇ ਨਾਲ ਮੁੱਖ ਮੰਤਰੀ ਨੇ ਕਿਹਾ ਕਿ ਕਰੋਨਾ ਖ਼ਿਲਾਫ਼ ਜੰਗ ਵਿੱਚ ਸੇਵਾਮੁਕਤ ਡਾਕਟਰਾਂ, ਨਰਸਾਂ ਤੇ ਐੱਮਬੀਬੀਐੱਸ ਦੇ ਆਖਰੀ ਸਾਲ ਦੇ ਡਾਕਟਰਾਂ ਦੀਆਂ ਸੇਵਾਵਾਂ ਲਈਆਂ ਜਾਣ। ਉਨ੍ਹਾਂ ਆਕਸੀਜਨ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਚਿਤਾਵਨੀ ਦਿੱਤੀ ਕਿ ਉਹ ਬਾਜ਼ ਆ ਜਾਣ ਨਹੀਂ ਤਾਂ ਉਨ੍ਹਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ।

Share