#PUNJAB

ਜਲੰਧਰ ਲੋਕ ਸਭਾ ਜ਼ਿਮਨੀ ਚੋਣ : ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਨੇ ਭਰਿਆ ਨਾਮਜ਼ਦਗੀ ਪੱਤਰ

ਜਲੰਧਰ, 13 ਅਪ੍ਰੈਲ (ਪੰਜਾਬ ਮੇਲ)- ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪਹਿਲੇ ਪੜਾਅ ਤਹਿਤ ਅੱਜ ਤੋਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਇਹ ਪ੍ਰਕਿਰਿਆ 20 ਅਪ੍ਰੈਲ ਤੱਕ ਜਾਰੀ ਰਹੇਗੀ। ਪਹਿਲੇ ਪੜਾਅ ਤਹਿਤ ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਨਾਮਜ਼ਦਗੀ ਪੱਤਰ ਭਰਿਆ। ਇਸ ਮੌਕੇ ਇਕੋ ਮੰਚ ‘ਤੇ ਕਾਂਗਰਸ ਦੀ ਲੀਡਰਸ਼ਿਪ ਨਜ਼ਰ ਆਈ। ਕਰਮਜੀਤ ਚੌਧਰੀ ਦੇ ਨਾਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਨਵਜੋਤ ਸਿੰਘ ਸਿੱਧੂ, ਭਾਰਤ ਭੂਸ਼ਣ ਆਸ਼ੂ, ਮਹਿੰਦਰ ਸਿੰਘ ਕੇ. ਪੀ. ਸਮੇਤ ਕਈ ਸੀਨੀਅਰ ਆਗੂ ਮੌਜੂਦ ਸਨ। ਕਾਂਗਰਸ ਦੀ ਲੀਡਰਸ਼ਿਪ ਅੱਜ ਸਵੇਰੇ ਜਲੰਧਰ ਵਿਖੇ ਕਾਂਗਰਸ ਭਵਨ ਪਹੁੰਚੀ ਅਤੇ ਇਥੋਂ ਉਮੀਦਵਾਰ ਕਰਮਜੀਤ ਕੌਰ ਦੇ ਨਾਲ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਡਿਪਟੀ ਕਮਿਸ਼ਨਰ ਦੇ ਦਫ਼ਤਰ ਵੱਲ ਬੱਸ ਵਿਚ ਰਵਾਨਾ ਹੋਈ, ਜਿੱਥੇ ਕਰਮਜੀਤ ਵੱਲੋਂ ਨਾਮਜ਼ਦਗੀ ਪੱਤਰ ਭਰਿਆ ਗਿਆ।

Leave a comment