ਕਾਂਗਰਸ, ਅਕਾਲੀ ਦਲ ਤੇ ਭਾਜਪਾ ਨਾਲ ਕਿਸੇ ਕਿਸਮ ਦੀ ਸਮਝੌਤਾ ਨਹੀਂ : ਢੀਂਡਸਾ, ਬ੍ਰਹਮਪੁਰਾ

107
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਅਰਦਾਸ ਕਰਦੇ ਹੋਏ ਸੁਖਦੇਵ ਸਿੰਘ ਢੀਂਡਸਾ, ਜਥੇ. ਰਣਜੀਤ ਸਿੰਘ ਬ੍ਰਹਪੁਰਾ, ਭਾਈ ਮੋਹਕਮ ਸਿੰਘ, ਕਰਨੈਲ ਸਿੰਘ ਪੀਰ ਮੁਹੰਮਦ ਅਤੇ ਹੋਰ ਆਗੂ।
Share

ਕਿਹਾ: ਪੰਜਾਬ ਦੇ ਲੋਕ ਚਾਹੁੰਦੇ ਨੇ ਤੀਜਾ ਸਿਆਸੀ ਬਦਲ
ਅੰਮਿ੍ਰਤਸਰ, 22 ਜੂਨ (ਪੰਜਾਬ ਮੇਲ)- ‘ਪੰਜਾਬ ਦੇ ਲੋਕ ਸੂਬੇ ’ਚ ਤੀਜਾ ਸਿਆਸੀ ਬਦਲ ਚਾਹੁੰਦੇ ਹਨ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੀ ਇਸ ਲਈ ਤਿਆਰ ਹੈ ਪਰ ਅਕਾਲੀ ਦਲ ਬਾਦਲ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਨਾਲ ਦਲ ਵਲੋਂ ਕਿਸੇ ਕਿਸਮ ਦੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।’ ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਸਰਪ੍ਰਸਤ ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪਾਰਟੀ ਦੀ ਨਵ ਨਿਯੁਕਤ ਲੀਡਰਸ਼ਿਪ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਪਾਰਟੀ ਤੇ ਕਿਸਾਨ ਸੰਘਰਸ਼ ਦੀ ਚੜ੍ਹਦੀ ਕਲਾ ਅਤੇ ਕਿਸਾਨ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਨਮਿਤ ਅਰਦਾਸ ਕਰਨ ਅਤੇ ਬਾਦਲ ਦਲ ਤੋਂ ਗੁਰਧਾਮਾਂ ਨੂੰ ਆਜ਼ਾਦ ਕਰਵਾਉਣ ਦਾ ਪ੍ਰਣ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਲੋਕ ਤਿੰਨ ਰਵਾਇਤੀ ਪਾਰਟੀਆਂ ਕਾਂਗਰਸ, ਅਕਾਲੀ ਦਲ ਬਾਅਦ ਤੇ ਭਾਜਪਾ ਨੂੰ ਛੱਡ ਕੇ ਤੀਜਾ ਫਰੰਟ ਚਾਹੁੰਦੇ ਹਨ। ਤੀਜੇ ਫਰੰਟ ਸਬੰਧੀ ‘ਆਪ’ ਸਮੇਤ ਕਿਸੇ ਹੋਰ ਪਾਰਟੀ ਨਾਲ ਪਾਰਟੀ ਦੇ ਸੰਭਾਵੀ ਚੋਣ ਗੱਠਜੋੜ ਸਬੰਧੀ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਇਸ ਬਾਰੇ ਸਮਾਂ ਆਉਣ ’ਤੇ ਦੱਸਾਂਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸੰਯੁਕਤ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਸ. ਢੀਂਡਸਾ ਤੇ ਜਥੇ. ਬ੍ਰਹਮਪੁਰਾ ਨੇ ਸ਼੍ਰੋੋਮਣੀ ਕਮੇਟੀ ਚੋਣਾਂ ਜਲਦ ਕਰਵਾਏ ਜਾਣ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਗੁ: ਚੋਣ ਕਮਿਸ਼ਨਰ ਤਾਂ ਨਿਯੁਕਤ ਕਰ ਦਿੱਤਾ ਪਰ ਭਾਜਪਾ, ਅਕਾਲੀ ਦਲ ਬਾਦਲ ਤੇ ਕਾਂਗਰਸ ਦੀ ਕੈਪਟਨ ਸਰਕਾਰ ਗੁਰਦੁੁਆਰਾ ਕਮੇਟੀ ਚੋਣਾਂ ਨਹੀਂ ਹੋਣ ਦੇ ਰਹੇ। ਇਸ ਤੋਂ ਪਹਿਲਾਂ ਸ. ਢੀਂਡਸਾ ਤੇ ਜਥੇ. ਬ੍ਰਹਮਪੁਰਾ ਦੀ ਅਗਵਾਈ ਵਿਚ ਅਕਾਲੀ ਦਲ ਸੰਯੁਕਤ ਦੇ ਵੱਡੀ ਗਿਣਤੀ ਵਿਚ ਦੂਰੋਂ ਨੇੜਿਓਂ ਪੁੱਜੇ ਆਗੂਆਂ ਨੇ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਕੀਤੀ।

Share