ਕਾਂਗਰਸ ਨੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਬਰਖ਼ਾਸਤ

147
Share

ਚੰਡੀਗੜ੍ਹ, 17 ਫਰਵਰੀ (ਪੰਜਾਬ ਮੇਲ)- ਕਾਂਗਰਸ ਨੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਵੀਰਵਾਰ ਨੂੰ ਕਾਂਗਰਸ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਸ੍ਰੀ ਢਿੱਲੋਂ ਦੋ ਵਾਰ ਬਰਨਾਲਾ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਹਨ ਤੇ ਮੌਜੂਦਾ ਵਿਧਾਨ ਸਭਾ ਚੋਣਾਂ ਮੌਕੇ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ ਸੀ ਤੇ ਪਵਨ ਕੁਮਾਰ ਬਾਂਸਲ ਦੇ ਪੁੱਤਰ ਮਨੀਸ਼ ਬਾਂਸਲ ਨੂੰ ਬਰਨਾਲਾ ਹਲਕੇ ਤੋਂ ਟਿਕਟ ਨਾਲ ਨਿਵਾਜਿਆ ਗਿਆ ਹੈ। ਕਾਂਗਰਸ ਕਮੇਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਜਾਰੀ ਬਿਆਨ ਅਨੁਸਾਰ ਕੇਵਲ ਢਿੱਲੋਂ ਨੂੰ ਕਾਂਗਰਸ ਦੀ ਅਨੁਸ਼ਾਸਨ ਐਕਸ਼ਨ ਕਮੇਟੀ ਨੇ ਪਾਰਟੀ ਤੋਂ ਬਰਖਾਸਤ ਕਰਨ ਦੇ ਹੁਕਮ ਸੁਣਾਏ ਹਨ।


Share