ਕਾਂਗਰਸ ਪ੍ਰਧਾਨ ਦੀ ਚੋਣ ਲਈ ਨੋਟੀਫਿਕੇਸ਼ਨ ਜਾਰੀ: ਨਾਮਜ਼ਦਗੀਆਂ 24 ਤੋਂ

33
Share

ਨਵੀਂ ਦਿੱਲੀ, 22 ਸਤੰਬਰ (ਪੰਜਾਬ ਮੇਲ)-ਕਾਂਗਰਸ ਪ੍ਰਧਾਨ ਦੇ ਅਹੁਦੇ ਦੀ ਚੋਣ ਲਈ ਵੀਰਵਾਰ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ। ਇਸ ਨਾਲ ਦੇਸ਼ ਦੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਦੇ ਮੁਖੀ ਦੀ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ। ਇਹ ਨੋਟੀਫਿਕੇਸ਼ਨ ਪਾਰਟੀ ਦੇ ਸੀਨੀਅਰ ਆਗੂ ਮਧੂਸੂਦਨ ਮਿਸਤਰੀ ਦੀ ਅਗਵਾਈ ਵਾਲੀ ਕੇਂਦਰੀ ਚੋਣ ਅਥਾਰਟੀ ਨੇ ਜਾਰੀ ਕੀਤਾ। ਕਾਂਗਰਸ ਪ੍ਰਧਾਨ ਦੀ ਚੋਣ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 24 ਤੋਂ 30 ਸਤੰਬਰ ਤੱਕ ਚੱਲੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 8 ਅਕਤੂਬਰ ਹੈ। ਇਕ ਤੋਂ ਵੱਧ ਉਮੀਦਵਾਰ ਹੋਣ ਦੀ ਸੂਰਤ ਵਿਚ 17 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ 19 ਅਕਤੂਬਰ ਨੂੰ ਨਤੀਜੇ ਐਲਾਨੇ ਜਾਣਗੇ।

Share