#INDIA

ਕਾਂਗਰਸ ਵੱਲੋਂ ਅਰਵਿੰਦਰ ਲਵਲੀ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਿਯੁਕਤ

ਨਵੀਂ ਦਿੱਲੀ, 31 ਅਗਸਤ (ਪੰਜਾਬ ਮੇਲ)- ਕਾਂਗਰਸ ਨੇ ਦਿੱਲੀ ਦੇ ਸਾਬਕਾ ਮੰਤਰੀ ਅਰਵਿੰਦਰ ਸਿੰਘ ਲਵਲੀ ਨੂੰ ਆਪਣੀ ਸੂਬਾ ਇਕਾਈ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਦੇ ਜਥੇਬੰਦਕ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਬਿਆਨ ਮੁਤਾਬਕ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਲਵਲੀ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਲਵਲੀ ਨੇ ਚੌਧਰੀ ਅਨਿਲ ਕੁਮਾਰ ਦੀ ਥਾਂ ਲਈ ਹੈ। ਅਨਿਲ ਕੁਮਾਰ ਨੇ ਮਾਰਚ 2020 ਵਿਚ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੰਭਾਲੀ ਸੀ। ਸ਼ੀਲਾ ਦੀਕਸ਼ਿਤ ਦੀ ਸਰਕਾਰ ‘ਚ ਮੰਤਰੀ ਦੇ ਤੌਰ ‘ਤੇ ਕਈ ਅਹਿਮ ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲਣ ਵਾਲੇ ਲਵਲੀ ਇਸ ਤੋਂ ਪਹਿਲਾਂ ਦਸੰਬਰ 2013 ਤੋਂ ਫਰਵਰੀ 2015 ਤੱਕ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਨਿਭਾਅ ਚੁੱਕੇ ਹਨ।

Leave a comment