#INDIA

ਕਾਂਗਰਸ ਵੱਲੋਂ ਚੋਣ ਕਮਿਸ਼ਨ ਕੋਲ ਪ੍ਰਧਾਨ ਮੰਤਰੀ ਮੋਦੀ ਖਿਲਾਫ Complaint

ਨਵੀਂ ਦਿੱਲੀ, 22 ਅਪ੍ਰੈਲ (ਪੰਜਾਬ ਮੇਲ)- ਕਾਂਗਰਸ ਨੇ ਅੱਜ ਚੋਣ ਕਮਿਸ਼ਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਠੋਸ ਕਾਰਵਾਈ ਕਰਨ ਦੀ ਅਪੀਲ ਕੀਤੀ। ਪਾਰਟੀ ਨੇ ਦੋਸ਼ ਲਗਾਇਆ ਕਿ ਸ਼੍ਰੀ ਮੋਦੀ ਨੇ ‘ਫੁੱਟ ਪਾਊ ਤੇ ਮੰਦਭਾਵਨਾ’ ਬਿਆਨ ਦੇ ਕੇ ਚੋਣ ਜ਼ਾਬਤੇ ਦੀ ਸਪੱਸ਼ਟ ਉਲੰਘਣਾ ਕੀਤੀ ਹੈ। ਪਾਰਟੀ ਦੇ ਵਫ਼ਦ ਨੇ ਚੋਣ ਕਮਿਸ਼ਨ ਪਹੁੰਚ ਕੇ ਪ੍ਰਧਾਨ ਮੰਤਰੀ ਦੀ ਟਿੱਪਣੀ ਅਤੇ ਕੁਝ ਹੋਰ ਮੁੱਦਿਆਂ ਬਾਰੇ ਸ਼ਿਕਾਇਤ ਕੀਤੀ। ਇਸ ਵਫ਼ਦ ਵਿਚ ਕਾਂਗਰਸੀ ਆਗੂ ਅਭਿਸ਼ੇਕ ਮਨੂ ਸਿੰਘਵੀ ਅਤੇ ਗੁਰਦੀਪ ਸੱਪਲ ਵੀ ਸ਼ਾਮਲ ਸਨ। ਸ਼੍ਰੀ ਸਿੰਘਵੀ ਨੇ ਕਿਹਾ ਕਿ ਉਨ੍ਹਾਂ ਨੇ ਕਮਿਸ਼ਨ ਨੂੰ ਕੁੱਲ 17 ਸ਼ਿਕਾਇਤਾਂ ਦਿੱਤੀਆਂ ਹਨ।